Health News: ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਖਰਬੂਜ਼ਾ
Published : May 26, 2025, 10:36 am IST
Updated : May 26, 2025, 10:36 am IST
SHARE ARTICLE
Melon is very beneficial for health
Melon is very beneficial for health

ਖਰਬੂਜ਼ੇ ਵਿਚ ਵਿਟਾਮਿਨ -ਏ ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ ਵਿਚ ਹੁੰਦੇ ਹਨ

Health News: ਗਰਮੀਆਂ ਦੇ ਮੌਸਮ ਵਿਚ ਆਉਣ ਵਾਲਾ ਖਰਬੂਜ਼ਾ ਸਵਾਦਿਸ਼ਟ ਹੋਣ ਦੇ ਨਾਲ ਨਾਲ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਤੁਸੀਂ ਗਰਮੀਆਂ ਵਿਚ ਨਿਰਜਲੀਕਰਨ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।

ਅੱਖਾਂ ਦੀ ਰੌਸ਼ਨੀ ਵਧਾਉਂਦਾ ਹੈ:

ਖਰਬੂਜ਼ੇ ਵਿਚ ਵਿਟਾਮਿਨ -ਏ ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ ਵਿਚ ਹੁੰਦੇ ਹਨ, ਜੋ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦਗਾਰ ਸਾਬਤ ਹੁੰਦੇ ਹਨ। ਇਸ ਨੂੰ ਖਾਣ ਨਾਲ ਅੱਖਾਂ ਦੇ ਰੈਟਿਨਾ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਅੱਖਾਂ ਲੰਮੇ ਸਮੇਂ ਤਕ ਠੀਕ ਰਹਿੰਦੀਆਂ ਹਨ।

ਦਿਲ ਲਈ ਲਾਭਕਾਰੀ: 

ਇਸ ਵਿਚ ਮੌਜੂਦ ਐਡੀਨੋਸਾਈਨ ਸਰੀਰ ਵਿਚਲੇ ਖ਼ੂਨ ਨੂੰ ਪਤਲਾ ਕਰ ਦਿੰਦਾ ਹੈ ਅਤੇ ਨਾਲ ਹੀ  ਖ਼ੂਨ ਨੂੰ ਸੰਘਣਾ ਹੋਣ ਤੋਂ ਰੋਕਦਾ ਹੈ। ਇਸ ਦੇ ਨਾਲ ਹੀ, ਕੋਲੈਸਟ੍ਰੋਲ ਵੀ ਕਾਬੂ ’ਚ ਰਹਿੰਦਾ ਹੈ ਤਾਂ ਜੋ ਤੁਸੀਂ ਦਿਲ ਦਾ ਦੌਰਾ ਅਤੇ ਸਟਰੋਕ ਵਰਗੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ।

ਮਜ਼ਬੂਤ ਹੱਡੀਆਂ ਅਤੇ ਮਾਸਪੇਸ਼ੀਆਂ:

ਵਿਟਾਮਿਨ-ਸੀ ਨਾਲ ਭਰਪੂਰ ਹੋਣ ਦੇ ਕਾਰਨ ਇਸ ਦਾ ਸੇਵਨ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਤੁਸੀਂ ਜੋੜਾਂ ਅਤੇ ਗਠੀਆ ਵਰਗੀਆਂ ਸਮੱਸਿਆਵਾਂ ਤੋਂ ਵੀ ਬਚੇ ਰਹਿੰਦੇ ਹੋ। ਜੇ ਤੁਸੀਂ ਤਰਬੂਜ਼ ਨੂੰ ਪਸੰਦ ਨਹੀਂ ਕਰਦੇ ਤਾਂ ਤੁਸੀਂ  ਤਰਬੂਜ ਦਾ ਸ਼ੇਕ ਬਣਾ ਕੇ ਪੀ ਸਕਦੇ ਹੋ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement