ਮੂੰਗੀ ਦੀ ਦਾਲ ਦੇ ਵੀ ਹਨ ਕਈ ਫਾਇਦੇ
Published : Oct 26, 2019, 3:53 pm IST
Updated : Oct 26, 2019, 3:53 pm IST
SHARE ARTICLE
Moong dal
Moong dal

 ਮੂੰਗ ਦਾਲ ਦੀ ਖਿਚੜੀ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ

ਹਰ ਕੋਈ ਵਧੀਆ ਸਿਹਤ ਲਈ ਸਿਹਤਮੰਦ ਭੋਜਨ ਖਾਂਦਾ ਹੈ, ਜਿਸ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ। ਇਸੇ ਤਰ੍ਹਾਂ ਪ੍ਰੋਟੀਨ ਵਾਲੀਆਂ ਦਾਲਾਂ ‘ਚੋਂ ਇਕ ਮੂੰਗੀ ਦੀ ਦਾਲ। ਮੂੰਗੀ ਦੀ ਦਾਲ ਰੋਜ਼ਾਨਾ ਜ਼ਿੰਦਗੀ ਵਿਚ ਖਾਧੀ ਜਾਂਦੀ ਹੈ। ਇਹ ਹੋਰ ਵੀ ਵਧੀਆ ਮੰਨੀ ਜਾਂਦੀ ਹੈ ਜੇਕਰ ਇਹ ਛਿਲਕਿਆਂ ਸਮੇਤ ਖਾਧੀ ਜਾਵੇ। ਜਦੋਂ ਤੁਹਾਨੂੰ ਬੁਖਾਰ ਹੁੰਦਾ ਹੈ, ਮੂੰਗੀ ਦੀ ਦਾਲ ‘ਚ ਸੁੱਕੇ ਹੋਏ ਆਂਵਲੇ ਨੂੰ ਪਕਾਉ ਅਤੇ ਦਿਨ ਵਿਚ ਦੋ ਵਾਰ ਖਾਓ।

Moong dalMoong dal

 ਮੂੰਗ ਦਾਲ ਦੀ ਖਿਚੜੀ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਲਈ ਕਬਜ਼ ਤੋਂ ਪ੍ਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇ ਤੁਹਾਨੂੰ ਦਾਦ, ਖਾਜ-ਖੁਜਲੀ ਦੀ ਸਮੱਸਿਆ ਹੈ ਤਾਂ ਮੂੰਗ ਦੀ ਦਾਲ ਨੂੰ ਛਿਲਕੇ ਸਮੇਤ ਪੀਸ ਲਓ। ਇਸ ਲੇਪ ਨੂੰ ਪ੍ਰਭਾਵਿਤ ਥਾਂਵਾ ‘ਤੇ ਲਗਾਉਣ ਨਾਲ ਫਾਇਦਾ ਹੁੰਦਾ ਹੈ।ਟਾਈਫਾਈਡ ਹੋਣ ‘ਤੇ ਇਸ ਦੀ ਵਰਤੋਂ ਕਰਨ ਨਾਲ ਰੋਗੀ ਨੂੰ ਬਹੁਤ ਰਾਹਤ ਮਿਲਦੀ ਹੈ

ਪਰ ਸਾਧੀ ਮੂੰਗ ਦਾਲ ਦੀ ਵਰਤੋਂ ਫਾਇਦੇਮੰਦ ਰਹਿੰਦੀ ਹੈ। ਮੂੰਗ ਦਾਲ ਦੀ ਵਰਤੋਂ ਕਰਨ ਨਾਲ ਡਾਇਬਿਟੀਜ਼ ਕੰਟਰੋਲ ‘ਚ ਰਹਿੰਦੀ ਹੈ। ਇਸ ਲਈ ਡਾਇਬਿਟੀਜ਼ ਦੇ ਰੋਗੀ ਲਈ ਇਸ ਦੀ ਵਰਤੋਂ ਬੇਹੱਦ ਫਾਇਦੇਮੰਦ ਹੁੰਦੀ ਹੈ। ਰੋਜ਼ਾਨਾ ਮੂੰਗ ਦਾਲ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement