Health news: ਗਰਮੀਆਂ ਵਿਚ ਜ਼ਿਆਦਾ ਤੋਂ ਜ਼ਿਆਦਾ ਕਰੋ ਗੂੰਦ ਕਤੀਰੇ ਦਾ ਇਸਤੇਮਾਲ, ਸਰੀਰ ਨੂੰ ਹੋਣਗੇ ਕਈ ਫ਼ਾਇਦੇ
Published : Jul 28, 2024, 12:59 pm IST
Updated : Jul 28, 2024, 1:00 pm IST
SHARE ARTICLE
ਗਰਮੀਆਂ ਦੇ ਮੌਸਮ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਸਰੀਰ ਨੂੰ ਠੰਢਕ ਮਿਲੇ।
ਗਰਮੀਆਂ ਦੇ ਮੌਸਮ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਸਰੀਰ ਨੂੰ ਠੰਢਕ ਮਿਲੇ।

ਗਰਮੀਆਂ ਦੇ ਮੌਸਮ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਸਰੀਰ ਨੂੰ ਠੰਢਕ ਮਿਲੇ।

ਗਰਮੀਆਂ ਦੇ ਮੌਸਮ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਸਰੀਰ ਨੂੰ ਠੰਢਕ ਮਿਲੇ। ਗਰਮੀਆਂ ’ਚ ਗੂੰਦ ਕਤੀਰਾ ਖਾਣਾ ਵੀ ਚੰਗਾ ਹੁੰਦਾ ਹੈ ਕਿਉਂਕਿ ਇਸ ਦੀ ਤਾਸੀਰ ਠੰਢੀ ਹੁੰਦੀ ਹੈ। ਗੂੰਦ ਕਤੀਰੇ ਨਾਲ ਸਰੀਰ ਵਿਚ ਊਰਜਾ ਬਣੀ ਰਹਿੰਦੀ ਹੈ। ਆਉ ਜਾਣਦੇ ਹਾਂ ਗੂੰਦ ਕਤੀਰਾ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ :


ਰੋਜ਼ਾਨਾ ਸਵੇਰੇ ਅੱਧਾ ਗਲਾਸ ਦੁੱਧ ਵਿਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ ਵਿਚ ਭਿਉਂ ਕੇ ਰਖਣਾ ਚਾਹੀਦਾ ਹੈ।


 ਜਿਨ੍ਹਾਂ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ, ਉਨ੍ਹਾਂ ਨੂੰ ਗੂੰਦ ਕਤੀਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਮੀਆਂ ਵਿਚ ਰੋਜ਼ਾਨਾ ਦੁੱਧ ’ਚ ਪਾ ਕੇ ਗੂੰਦ ਕਤੀਰੇ ਦੀ ਵਰਤੋਂ ਕਰੋ।


ਤਪਦੀ ਗਰਮੀ ਵਿਚ ਘਰ ਤੋਂ ਬਾਹਰ ਜਾਣ ਨਾਲ ਲੂ ਲਗਣ ਦਾ ਡਰ ਰਹਿੰਦਾ ਹੈ। ਇਸ ਲਈ ਗਰਮੀ ਜ਼ਿਆਦਾ ਮਹਿਸੂਸ ਹੋਵੇ ਤਾਂ ਗੂੰਦ ਕਤੀਰਾ ਸਵੇਰੇ ਅਤੇ ਸ਼ਾਮ ਦੁੱਧ ਜਾ ਸ਼ਰਬਤ ’ਚ ਮਿਲਾ ਕੇ ਪੀਣਾ ਚਾਹੀਦਾ ਹੈ।


ਜੇਕਰ ਤੁਹਾਡੇ ਹੱਥਾਂ-ਪੈਰਾਂ ’ਤੇ ਜਲਣ ਹੈ ਤਾਂ 2 ਚਮਚ ਗੂੰਦ ਕਤੀਰੇ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਲਾਸ ਪਾਣੀ ਵਿਚ ਭਿਉਂ ਦਿਉ। ਸਵੇਰੇ ਇਸ ਵਿਚ ਸ਼ਕਰ ਮਿਲਾ ਕੇ ਖਾ ਲਉ। ਇਸ ਨਾਲ ਜਲਣ ਠੀਕ ਹੋ ਜਾਂਦੀ ਹੈ। ਗੂੰਦ ਕਤੀਰੇ ਨੂੰ ਭਿਉਂ ਕੇ ਰੋਜ਼ ਖਾਣ ਨਾਲ ਖ਼ੂਨ ਦੀ ਘਾਟ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। ਜੇ ਤੁਹਾਨੂੰ ਅਨੀਮਿਆ ਦੀ ਸਮੱਸਿਆ ਰਹਿੰਦੀ ਹੈ ਤਾਂ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement