Mansukh Mandaviya News: ਕੋਵਿਡ ਤੋਂ ਬਾਅਦ ਦਿਲ ਦਾ ਦੌਰਾ ਪੈਣ ਦੇ ਮਾਮਲੇ ਕਿਉਂ ਵਧ ਰਹੇ ਹਨ? ਸਿਹਤ ਮੰਤਰੀ ਨੇ ਦੱਸਿਆ ਕਾਰਨ
Published : Oct 30, 2023, 12:38 pm IST
Updated : Oct 30, 2023, 12:38 pm IST
SHARE ARTICLE
Mansukh Mandaviya
Mansukh Mandaviya

ਕੋਵਿਡ ਦੀ ਮਿਆਦ ਦੌਰਾਨ ਜਿਹੜੇ ਲੋਕ ਸੰਕਰਮਿਤ ਹੋਏ ਸਨ। ਉਨ੍ਹਾਂ ਨੂੰ ਲੋੜ ਤੋਂ ਵੱਧ ਮਿਹਨਤ ਨਹੀਂ ਕਰਨੀ ਚਾਹੀਦੀ।

Mansukh Mandaviya News:  ਗੁਜਰਾਤ ਵਿਚ ਦਿਲ ਦਾ ਦੌਰਾ ਪੈਣ ਕਰ ਕੇ ਹੋਈਆਂ ਮੌਤਾਂ ਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੱਡਾ ਬਿਆਨ ਦਿੱਤਾ ਹੈ। ਮਾਂਡਵੀਆ, ਜੋ ਗੁਜਰਾਤ ਦੇ ਦੌਰੇ 'ਤੇ ਸਨ, ਨੇ ਕਿਹਾ ਕਿ ਕੋਵਿਡ ਦੀ ਮਿਆਦ ਦੌਰਾਨ ਜਿਹੜੇ ਲੋਕ ਸੰਕਰਮਿਤ ਹੋਏ ਸਨ। ਉਨ੍ਹਾਂ ਨੂੰ ਲੋੜ ਤੋਂ ਵੱਧ ਮਿਹਨਤ ਨਹੀਂ ਕਰਨੀ ਚਾਹੀਦੀ।

ਮਾਂਡਵੀਆ ਨੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਦੇ ਅਧਿਐਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਨੂੰ ਘੱਟੋ-ਘੱਟ ਦੋ ਸਾਲਾਂ ਤੱਕ ਬਾਹਰ ਕੰਮ ਕਰਨ ਅਤੇ ਭੱਜਣ ਤੋਂ ਬਚਣ ਦੀ ਲੋੜ ਹੈ। ਗੁਜਰਾਤ ਵਿਚ ਦਿਲ ਦੇ ਦੌਰੇ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਯੂਪੀ ਦੀ ਰਾਜਪਾਲ ਅਤੇ ਗੁਜਰਾਤ ਦੀ ਸਾਬਕਾ ਮੁੱਖ ਮੰਤਰੀ ਆਨੰਦੀਬੇਨ ਪਟੇਲ ਨੇ ਪਿਛਲੇ ਹਫ਼ਤੇ ਆਪਣੀ ਫੇਰੀ ਦੌਰਾਨ ਕਿਹਾ ਸੀ ਕਿ ਸਰਕਾਰ ਨੂੰ ਦਿਲ ਦੇ ਦੌਰੇ ਦੇ ਮਾਮਲਿਆਂ ਦਾ ਵਿਸ਼ਲੇਸ਼ਣ ਕਰਨਾ ਚਾਹੀਦਾ ਹੈ। ਸੂਬੇ 'ਚ ਨਵਰਾਤਰੀ ਤਿਉਹਾਰ ਦੌਰਾਨ ਗਰਬਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਹੋਈਆਂ ਹਨ।       

ਭਾਵਨਗਰ ਵਿਚ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਗੰਭੀਰ ਕੋਵਿਡ ਸੀ, ਉਨ੍ਹਾਂ ਨੂੰ ਕੁਝ ਸਮੇਂ ਲਈ ਸਖ਼ਤ ਕਸਰਤ ਤੋਂ ਬਚਣਾ ਚਾਹੀਦਾ ਹੈ। ਮਾਂਡਵੀਆ ਨੇ ਕਿਹਾ ਕਿ ਜਿਹੜੇ ਲੋਕ ਪਹਿਲਾਂ ਗੰਭੀਰ ਕੋਵਿਡ -19 ਸੰਕਰਮਣ ਤੋਂ ਪੀੜਤ ਸਨ, ਉਨ੍ਹਾਂ ਨੂੰ ਦਿਲ ਦੇ ਦੌਰੇ ਤੋਂ ਬਚਣ ਲਈ ਇੱਕ ਜਾਂ ਦੋ ਸਾਲਾਂ ਤੱਕ ਅਪਣੀ ਤਾਕਤ ਤੋਂ ਘੱਟ ਮਿਹਨਤ ਕਰਨੀ ਚਾਹੀਦੀ ਹੈ।  

ਸੂਬੇ ਵਿਚ ਹਾਲ ਹੀ ਵਿਚ ਦਿਲ ਦੀਆਂ ਸਮੱਸਿਆਵਾਂ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਵਿਚ ਨਵਰਾਤਰੀ ਤਿਉਹਾਰ ਦੌਰਾਨ ‘ਗਰਬਾ’ ਖੇਡਣ ਦੌਰਾਨ ਕਈ ਮੌਤਾਂ ਹੋਣ ਦੀਆਂ ਘਟਨਾਵਾਂ ਵੀ ਸ਼ਾਮਲ ਹਨ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement