House Hold Tips : ਗਰਮੀਆਂ ਵਿਚ ਨਹੀਂ ਕਰਨੀ ਚਾਹੀਦੀ ਤਾਂਬੇ ਦੇ ਭਾਂਡਿਆਂ ਦੀ ਵਰਤੋਂ

By : GAGANDEEP

Published : Mar 5, 2026, 11:23 am IST
Updated : Mar 5, 2026, 11:23 am IST
SHARE ARTICLE
Copper utensils should not be used in summer
Copper utensils should not be used in summer

ਗਰਮੀਆਂ ਵਿਚ ਸਰੀਰ ਦਾ ਤਾਪਮਾਨ ਪਹਿਲਾਂ ਹੀ ਵੱਧ ਜਾਂਦਾ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਪਾਚਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਲਈ ਫ਼ਾਇਦੇਮੰਦ ਹੋਣ ਕਾਰਨ ਕੀਤੀ ਜਾਂਦੀ ਰਹੀ ਹੈ। ਆਯੁਰਵੇਦ ਵਿਚ ਵੀ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਦੇ ਕਈ ਫ਼ਾਇਦੇ ਮਿਲਦੇ ਹਨ। ਆਯੁਰਵੇਦ ਮੁਤਾਬਕ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਨਾਲ ਪਾਣੀ ਵਿਚ ਮੌਜੂਦ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਅਤੇ ਪਾਣੀ ਸ਼ੁਧ ਹੋ ਜਾਂਦਾ ਹੈ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਨੂੰ ਫ਼ਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦੀ ਹੈ। ਆਉ ਜਾਣਦੇ ਹਾਂ ਕਿਸ ਕਾਰਨ ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿਤੀ ਜਾਂਦੀ ਹੈ।

ਗਰਮੀਆਂ ਵਿਚ ਸਰੀਰ ਦਾ ਤਾਪਮਾਨ ਪਹਿਲਾਂ ਹੀ ਵੱਧ ਜਾਂਦਾ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਪਾਚਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹੀ ਕਾਰਨ ਹੈ ਕਿ ਇਸ ਮੌਸਮ ਵਿਚ ਹਰ ਵਿਅਕਤੀ ਨੂੰ ਅਜਿਹੀਆਂ ਚੀਜ਼ਾਂ ਖਾਣ ਦੀ ਸਲਾਹ ਦਿਤੀ ਜਾਂਦੀ ਹੈ ਜੋ ਸਰੀਰ ਨੂੰ ਹਾਈਡਰੇਟ ਅਤੇ ਠੰਢਾ ਰਖਦੀਆਂ ਹਨ। ਪਰ ਤਾਂਬਾ ਗਰਮ ਹੁੰਦਾ ਹੈ ਜਿਸ ਕਾਰਨ ਇਸ ਨੂੰ ਗਰਮੀਆਂ ਦੇ ਮੌਸਮ ਲਈ ਆਦਰਸ਼ ਨਹੀਂ ਮੰਨਿਆ ਜਾਂਦਾ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਭੋਜਨ ਵਿਚ ਤਾਂਬੇ ਦੀ ਮਾਤਰਾ ਵੱਧ ਜਾਂਦੀ ਹੈ, ਜੋ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਸਰੀਰ ਦਾ ਤਾਪਮਾਨ ਹੋਰ ਵੱਧ ਸਕਦਾ ਹੈ ਜਿਸ ਕਾਰਨ ਵਿਅਕਤੀ ਨੂੰ ਉਲਟੀਆਂ, ਮਤਲੀ ਅਤੇ ਚੱਕਰ ਆਉਣ ਦੇ ਨਾਲ-ਨਾਲ ਨੱਕ ਵਗਣਾ, ਪੇਟ ਫੁੱਲਣਾ, ਭੁੱਖ ਨਾ ਲਗਣਾ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤਾਂਬੇ ਦੇ ਭਾਂਡਿਆਂ ਵਿਚ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥ ਨਹੀਂ ਰੱਖਣੇ ਚਾਹੀਦੇ। ਦੁੱਧ ਵਿਚ ਮਿਲਣ ਵਾਲਾ ਲੈਕਟੋ ਐਸਿਡ ਤਾਂਬੇ ਦੇ ਸੰਪਰਕ ਵਿਚ ਆਉਂਦੇ ਹੀ ਖ਼ਤਮ ਹੋ ਜਾਂਦਾ ਹੈ। ਜੇਕਰ ਇਸ ਭਾਂਡੇ ਵਿਚ ਦੁੱਧ ਨੂੰ ਜ਼ਿਆਦਾ ਦੇਰ ਤਕ ਰਖਿਆ ਜਾਵੇ ਤਾਂ ਇਹ ਜ਼ਹਿਰੀਲਾ ਹੋ ਸਕਦਾ ਹੈ। ਇਸ ਨੂੰ ਪੀਣ ਨਾਲ ਉਲਟੀ ਆ ਸਕਦੀ ਹੈ।

ਤਾਂਬੇ ਦੇ ਭਾਂਡਿਆਂ ਵਿਚ ਖੱਟੀਆਂ ਚੀਜ਼ਾਂ ਰੱਖਣ ਨਾਲ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਿਸ ਕਾਰਨ ਵਿਅਕਤੀ ਨੂੰ ਫੂਡ ਪੁਆਇਜ਼ਨਿੰਗ ਦਾ ਖ਼ਤਰਾ ਬਣਿਆ ਰਹਿੰਦਾ ਹੈ। ਤਾਂਬੇ ਦੇ ਭਾਂਡੇ ਵਿਚ ਪਾਣੀ ਪੀਣ ਦੇ ਕਈ ਫ਼ਾਇਦੇ ਹਨ। ਪਰ ਗਰਮੀਆਂ ਵਿਚ ਤਾਂਬੇ ਦੇ ਭਾਂਡੇ ਵਿਚ ਇਕ ਦਿਨ ਵਿਚ ਇਕ ਗਲਾਸ ਤੋਂ ਵੱਧ ਪਾਣੀ ਨਾ ਪੀਉ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦਾ ਪਾਣ ਵੱਧ ਪੀਣ ਨਾਲ ਪਾਚਨ ਅਤੇ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤਾਂਬੇ ਦੇ ਭਾਂਡਿਆਂ ਵਿਚ ਪਕਾਇਆ ਹੋਇਆ ਭੋਜਨ ਖਾਣ ਨਾਲ ਸਰੀਰ ਦਾ ਤਾਪਮਾਨ ਕਾਫ਼ੀ ਵੱਧ ਸਕਦਾ ਹੈ ਜਿਸ ਕਾਰਨ ਖੂਨ ਵਗਣਾ, ਪੇਟ ਫੁਲਣਾ ਜਾਂ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement