ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ‘ਬੇਕਿੰਗ ਸੋਡਾ’
Published : Oct 7, 2022, 1:31 pm IST
Updated : Oct 8, 2022, 7:31 pm IST
SHARE ARTICLE
How is baking soda beneficial for health?
How is baking soda beneficial for health?

ਇਹ ਭੋਜਨ ਦੇ ਸਵਾਦ ਨੂੰ ਵਧਾਉਣ ਦੇ ਨਾਲ-ਨਾਲ ਸਰੀਰ ਨੂੰ ਤੰਦਰੁਸਤ ਅਤੇ ਵਧੀਆ ਰੱਖਣ ਵਿਚ ਮਦਦ ਕਰਦਾ ਹੈ।

 

ਭਾਰਤੀ ਰਸੋਈ ਵਿਚ ਬੇਕਿੰਗ ਸੋਡਾ ਆਮ ਮਿਲਣ ਵਾਲੀ ਚੀਜ਼ ਹੈ। ਇਸ ਦਾ ਬਹੁਤ ਸਾਰੀਆਂ ਚੀਜ਼ਾਂ ਬਣਾਉਣ ਲਈ ਇਸਤੇਮਾਲ ਕੀਤਾ ਜਾਂਦਾ ਹੈ। ਇਹ ਭੋਜਨ ਦੇ ਸਵਾਦ ਨੂੰ ਵਧਾਉਣ ਦੇ ਨਾਲ-ਨਾਲ ਸਰੀਰ ਨੂੰ ਤੰਦਰੁਸਤ ਅਤੇ ਵਧੀਆ ਰੱਖਣ ਵਿਚ ਮਦਦ ਕਰਦਾ ਹੈ। ਇਸ ਨੂੰ ਪਾਣੀ ਵਿਚ ਮਿਲਾ ਕੇ ਪੀਣ ਨਾਲ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਆਉ ਜਾਣਦੇ ਹਾਂ ਬੇਕਿੰਗ ਸੋਡਾ ਦੇ ਫ਼ਾਇਦਿਆਂ ਬਾਰੇ:

  •  ਛਾਤੀ ਵਿਚ ਜਲਣ ਦੀ ਸਥਿਤੀ ਵਿਚ ਇਕ ਗਲਾਸ ਪਾਣੀ ਵਿਚ 1 ਚਮਚ ਬੇਕਿੰਗ ਸੋਡਾ (ਮਿੱਠਾ ਸੋਡਾ) ਮਿਲਾ ਕੇ ਪੀਣਾ ਚਾਹੀਦਾ ਹੈ। ਇਹ ਜਲਣ ਅਤੇ ਦਰਦ ਤੋਂ ਰਾਹਤ ਪ੍ਰਦਾਨ ਕਰਦਾ ਹੈ। ਬਦਹਜ਼ਮੀ ਦੀ ਸਮੱਸਿਆ ਬਹੁਤ ਜ਼ਿਆਦਾ ਤਲੇ ਅਤੇ ਮਸਾਲੇਦਾਰ ਭੋਜਨ ਖਾਣ ਨਾਲ ਹੁੰਦੀ ਹੈ। ਇਸ ਲਈ ਬੇਕਿੰਗ ਸੋਡੇ ਨੂੰ ਪਾਣੀ ਵਿਚ ਮਿਲਾ ਕੇ ਪੀਣਾ ਲਾਭਦਾਇਕ ਹੈ।
  • ਮੌਸਮ ਬਦਲਣ ਨਾਲ ਸਰਦੀ-ਜ਼ੁਕਾਮ ਦੀ ਸ਼ਿਕਾਇਤ ਹੋਣਾ ਆਮ ਗੱਲ ਹੈ। ਇਸ ਸਥਿਤੀ ਵਿਚ ਬੇਕਿੰਗ ਸੋਡੇ ਵਾਲਾ ਪਾਣੀ ਪੀਣਾ ਚਾਹੀਦਾ ਹੈ। ਜਲਦੀ ਅਤੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਹਰ 2 ਘੰਟੇ ਵਿਚ ਬੇਕਿੰਗ ਸੋਡਾ ਮਿਲਾਇਆ ਹੋਇਆ ਪਾਣੀ ਪੀਉ।
  •  ਪਾਣੀ ਵਿਚ ਬੇਕਿੰਗ ਸੋਡਾ ਮਿਲਾ ਕੇ ਪੀਣ ਨਾਲ ਕਿਡਨੀ ਸਬੰਧੀ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਕਿਡਨੀ ਨੂੰ ਸਾਫ਼ ਕਰਨ ਅਤੇ ਇਸ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦਾ ਹੈ। ਬੇਕਿੰਗ ਸੋਡਾ ਗਲੇ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਬਹੁਤ ਪ੍ਰਭਾਵਸ਼ਾਲੀ ਹੈ। ਗਲਾ ਖ਼ਰਾਬ, ਦਰਦ, ਖਰਾਸ਼ ਆਦਿ ਹੋਣ ’ਤੇ ਕੋਸੇ ਪਾਣੀ ਵਿਚ ਬੇਕਿੰਗ ਸੋਡਾ ਮਿਲਾ ਕੇ ਉਸ ਨਾਲ ਗਰਾਰੇ ਕਰਨ ਨਾਲ ਰਾਹਤ ਮਿਲਦੀ ਹੈ।

Author- Amanjot Singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement