Weather News: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸੀਤ ਲਹਿਰ ਜਾਰੀ; 14 ਦਸੰਬਰ ਤਕ ਯੈਲੋ ਅਲਰਟ
Published : Dec 11, 2024, 1:21 pm IST
Updated : Dec 11, 2024, 1:21 pm IST
SHARE ARTICLE
Cold wave continued in many districts of Punjab
Cold wave continued in many districts of Punjab

Weather News: ਫ਼ਿਲਹਾਲ ਮੀਂਹ ਸਬੰਧੀ ਕੋਈ ਅਲਰਟ ਨਹੀਂ ਹੈ।

 

Weather News: ਪਹਾੜਾਂ ਵਿੱਚ ਬਰਫਬਾਰੀ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਹਾਲਾਂਕਿ ਸੂਬੇ 'ਚ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 22.2 ਡਿਗਰੀ ਦਰਜ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਇਸ ਤੋਂ ਘੱਟ ਰਿਹਾ ਹੈ। ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਦਰਜ ਕੀਤਾ ਗਿਆ। ਸਵੇਰ ਅਤੇ ਸ਼ਾਮ ਨੂੰ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ ਅਲਰਟ

ਅੱਜ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਹੈ। ਅਜੇ ਤਕ ਮੀਂਹ ਸਬੰਧੀ ਕੋਈ ਅਲਰਟ ਨਹੀਂ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement