ਸੌਂਣ ਤੋਂ ਪਹਿਲਾਂ ਪਿਸਤਾ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Published : Sep 16, 2022, 7:46 pm IST
Updated : Sep 16, 2022, 7:46 pm IST
SHARE ARTICLE
Pistachios
Pistachios

ਕਾਜੂ ਅਤੇ ਅਖਰੋਟ ਤੋਂ ਕਈ ਗੁਣਾਂ ਜ਼ਿਆਦਾ ਫਾਇਦੇਮੰਦ ਹੈ ਪਿਸਤਾ

 

ਪਿਸਤਾ ਤੁਹਾਡੀ ਸਿਹਤ ਲਈ ਬਹੁਤ ਹੀ ਲਾਭਕਾਰੀ ਹੁੰਦਾ ਹੈ। ਖਾਣ 'ਚ ਸੁਆਦ ਹੋਣ ਦੇ ਨਾਲ-ਨਾਲ ਇਸ 'ਚ ਪ੍ਰੋਟੀਨ ਅਤੇ ਫਾਇਬਰ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਪਿਸਤਾ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਪਿਸਤਾ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ...

1. ਅੱਖਾਂ ਲਈ ਫਾਇਦੇਮੰਦ
ਉਮਰ ਵਧਣ ਦੇ ਨਾਲ-ਨਾਲ ਅੱਖਾਂ ਦੀ ਕਮਜ਼ੋਰੀ ਅਤੇ ਬੀਮਾਰੀ ਵਧਣ ਲੱਗਦੀ ਹੈ। ਅਜਿਹੀ ਸਥਿਤੀ 'ਚ ਤੁਸੀਂ ਲਗਾਤਾਰ ਪਿਸਤਾ ਖਾਂਦੇ ਰਹੋ ਤਾਂ ਕਿ ਤੁਹਾਡੀਆਂ ਅੱਖਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਪ੍ਰਭਾਵ ਨਾ ਪਵੇ।

2. ਸੋਜ ਤੋਂ ਰਾਹਤ
ਜੇਕਰ ਤੁਹਾਡੇ ਸਰੀਰ 'ਚ ਸੋਜ ਰਹਿੰਦੀ ਹੈ ਤਾਂ ਪਿਸਤੇ ਦੀ ਵਰਤੋਂ ਕਿਸੇ ਵੀ ਹਾਲਤ 'ਚ ਕਰੋ। ਇਸ 'ਚ ਮੌਜੂਦ ਵਿਟਾਮਿਨ ਏ ਅਤੇ ਵਿਟਾਮਿਨ ਈ ਸੋਜ ਨੂੰ ਘੱਟ ਕਰਦੇ ਹਨ।

3. ਕੈਂਸਰ ਤੋਂ ਬਚਾਅ

ਜੋ ਲੋਕ ਬਚਪਨ ਤੋਂ ਪਿਸਤਾ ਖਾ ਰਹੇ ਹੁੰਦੇ ਹਨ, ਉਨ੍ਹਾਂ ਨੂੰ ਕਦੇ ਵੀ ਜ਼ਿੰਦਗੀ 'ਚ ਕੈਂਸਰ ਦੀ ਬੀਮਾਰੀ ਨਹੀਂ ਹੁੰਦੀ। ਪਿਸਤੇ 'ਚ ਬੀਟਾ ਕੈਰੋਟੀਨ ਹੁੰਦਾ ਹੈ ਜੋ ਕੈਂਸਰ ਨਾਲ ਲੜਦਾ ਹੈ। ਕੈਂਸਰ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਿਸਤਾ ਜ਼ਰੂਰ ਖਾਣਾ ਚਾਹੀਦਾ ਹੈ।

4. ਸਰੀਰ ਦੇ ਅੰਦਰ ਜਲਣ

ਜੇ ਤੁਹਾਡੇ ਸਰੀਰ 'ਚ ਕਿਸੇ ਵੀ ਤਰ੍ਹਾਂ ਦੀ ਜਲਣ ਹੋ ਰਹੀ ਹੈ ਚਾਹੇ ਉਹ ਪੇਟ ਦੀ ਜਲਣ ਜਾਂ ਛਾਤੀ ਦੀ ਜਲਣ ਹੋਵੇ। ਤੁਸੀਂ ਪਿਸਤੇ ਦੀ ਵਰਤੋਂ ਜ਼ਰੂਰ ਕਰੋ। ਇਸ ਨਾਲ ਤੁਹਾਨੂੰ ਬਹੁਤ ਲਾਭ ਹੋਵੇਗਾ।

5. ਤੇਜ਼ ਦਿਮਾਗ ਲਈ

ਪਿਸਤਾ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਵਿਅਕਤੀ ਦਾ ਸਰੀਰ ਤਾਕਤਵਰ ਬਣਦਾ ਹੈ। ਇਸ ਲਈ ਬੱਚਿਆਂ ਨੂੰ ਪਿਸਤਾ ਜ਼ਰੂਰ ਖਵਾਓ।

6. ਸ਼ੂਗਰ ਨੂੰ ਕੰਟਰੋਲ ਕਰੇ

ਪਿਸਤਾ ਸ਼ੂਗਰ ਨੂੰ ਵਧਣ ਤੋਂ ਰੋਕਦਾ ਹੈ। ਪਿਸਤੇ 'ਚ ਫਾਸਫੋਰਸ ਦੀ ਉਚਿਤ ਮਾਤਰਾ ਹੁੰਦੀ ਹੈ, ਜਿਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ।

7. ਬਲੱਡ ਪ੍ਰੈਸ਼ਰ ਦੀ ਸਮੱਸਿਆਂ 'ਚ ਫਾਇਦੇਮੰਦ

ਜੇ ਤੁਹਾਡਾ ਬਲੱਡ ਪ੍ਰੈਸ਼ਰ ਅਚਾਨਕ ਵਧਦਾ ਹੈ ਅਤੇ ਘਟਦਾ ਰਹਿੰਦਾ ਹੈ ਤਾਂ ਤੁਹਾਡੇ ਲਈ ਪਿਸਤੇ ਦੀ ਵਰਤੋਂ ਬਹੁਤ ਹੀ ਜ਼ਰੂਰੀ ਹੈ। ਪਿਸਤਾ ਬਲੱਡ ਪ੍ਰੈਸ਼ਰ ਨੂੰ ਇਕਸਾਰ ਰੱਖਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement