ਪੜ੍ਹੋ ਤੁਲਸੀ ਵਾਲੇ ਦੁੱਧ ਦੇ ਫ਼ਾਇਦੇ, ਹੋਣਗੀਆਂ ਕਈ ਬਿਮਾਰੀਆਂ ਦੂਰ 
Published : Sep 28, 2020, 6:15 pm IST
Updated : Sep 28, 2020, 6:15 pm IST
SHARE ARTICLE
Tulsi milk
Tulsi milk

ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੋਲੈਸਟਰੋਲ ਲੈਵਲ ਸੰਤੁਲਿਤ ਰਹਿੰਦਾ ਹੈ

ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ’ਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਸਿੱਧ ਹੁੰਦਾ ਹਨ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕੀਨ ਹੁੰਦੇ ਹਨ।

Tulsi milkTulsi milk

ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫਾਇਦਾ ਹੁੰਦਾ ਹੈ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਓ। ਇਸ ਤੋਂ ਬਾਅਦ ਖਾਲੀ ਪੇਟ ਦੁੱਧ ਦੀ ਵਰਤੋ ਕਰੋ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। 

Tulsi milkTulsi milk

ਤੁਲਸੀ ਦੇ ਦੁੱਧ ਤੋਂ ਮਿਲਣ ਵਾਲੇ ਫਾਇਦੇ
ਭੱਜਦੋੜ ਭਰੀ ਜ਼ਿੰਦਗੀ ਵਿਚ ਲੋਕਾਂ ਨੂੰ ਕਾਫੀ ਤਣਾਅ ਰਹਿੰਦਾ ਹੈ ਇਸ ਤਣਾਅ ਦੇ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ, ਜਿਸ ਕਰਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫੀ ਫਾਇਦਾ ਹੁੰਦਾ ਹੈ। ਇਸ ਸਰੀਰ ਵਿਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਡਿਪ੍ਰੈਸ਼ਨ ਤੋਂ ਬਚਾਉਂਦਾ ਹੈ।

Tulsi milkTulsi milk

ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਸ ਦੇ ਲਈ ਤੁਲਸੀ ਵਾਲਾ ਦੁੱਧ ਬਹੁਤ ਫਾਇਦੇਮੰਦ ਹੁੰਦਾ ਹੈ ਇਸ ਵਿਚ ਮੌਜੂਦ ਐਂਟੀ-ਬੈਕਟੀਰਿਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ।
ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ‘ਤੇ ਵੀ ਇਹ ਦੁੱਧ ਬਹੁਤ ਫਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।

Tulsi milkTulsi milk

ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੋਲੈਸਟਰੋਲ ਲੈਵਲ ਸੰਤੁਲਿਤ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤੱਕ ਖੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖਤਰਾ ਟਲ ਜਾਂਦਾ ਹੈ।
ਤੁਲਸੀ ਵਾਲੇ ਦੁੱਧ ਵਿਚ ਮੌਜੂਦ ਐਂਟੀਬਾਓਟਿਕ ਅਤੇ ਐਂਟੀਆਕਸੀਡੇਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਣ ਦਾ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement