ਖ਼ੂਨ ਦੀ ਘਾਟ ਨੂੰ ਪੂਰਾ ਕਰਦਾ ਹੈ ਸੀਤਾਫਲ, ਜਾਣੋ ਹੋਰ ਫਾਇਦੇ
Published : Sep 28, 2022, 6:35 pm IST
Updated : Sep 28, 2022, 6:35 pm IST
SHARE ARTICLE
Sitafal
Sitafal

ਅੱਜ ਅਸੀਂ ਤੁਹਾਨੂੰ ਸੀਤਾਫਲ ਖਾਣ ਨਾਲ ਮਿਲਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ

 

ਸੀਤਾਫਲ ’ਚ ਵਿਟਾਮਿਨ ਏ, ਸੀ, ਫ਼ਾਈਬਰ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਕੈਲਸ਼ੀਅਮ, ਐਂਟੀ-ਆਕਸੀਡੈਂਟਜ਼, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਅਜਿਹੇ ’ਚ ਇਸ ਦੀ ਵਰਤੋਂ ਖ਼ੂਨ ਦੀ ਘਾਟ ਪੂਰੀ ਹੋਣ ਨਾਲ ਕੈਲੇਸਟਰੋਲ ਵੀ ਕੰਟਰੋਲ ’ਚ ਰਹਿੰਦਾ ਹੈ।

ਅਜਿਹੇ ’ਚ ਦਿਲ ਨੂੰ ਸਿਹਤਮੰਦ ਰੱਖਣ ’ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਗਰਭ ਅਵਸਥਾ ’ਚ ਇਸ ਦੀ ਵਰਤੋਂ ਕਰਨ ਨਾਲ ਬੱਚੇ ਦਾ ਸਰੀਰਿਕ ਅਤੇ ਮਾਨਸਕ ਵਿਕਾਸ ਬਿਹਤਰ ਤਰੀਕੇ ਨਾਲ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਸੀਤਾਫਲ ਖਾਣ ਨਾਲ ਮਿਲਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ:

  • ਸੀਤਾਫਲ ’ਚ ਪੋਟਾਸ਼ੀਅਮ, ਮੈਗਨੀਸ਼ੀਅਮ ਹੋਣ ਕਰਕੇ ਕੈਲੇਸਟਰੋਲ ਕੰਟਰੋਲ ’ਚ ਰਹਿੰਦਾ ਹੈ। ਅਜਿਹੇ ’ਚ ਦਿਲ ਸਿਹਤਮੰਦ ਰਹਿਣ ਨਾਲ ਦਿਲ ਦਾ ਦੌਰਾ ਆਉਣ ਅਤੇ ਇਸ ਨਾਲ ਜੁੜੀਆਂ ਹੋਰ ਸਮੱਸਿਆਵਾਂ ਦਾ ਖ਼ਤਰਾ ਘੱਟ ਰਹਿੰਦਾ ਹੈ।
  • ਸੀਤਾਫਲ ਵਿਟਾਮਿਨ ਏ, ਬੀ6, ਸੀ, ਫ਼ਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਨਾਲ ਮੌਸਮੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
  • ਇਸ ਦੀ ਵਰਤੋਂ ਨਾਲ ਟਾਈਪ-2 ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਨਾਲ ਹੀ ਘੱਟ ਬੀ.ਪੀ. ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ’ਚ ਵੀ ਮਦਦ ਮਿਲਦੀ ਹੈ।
  • ਆਇਰਨ ਨਾਲ ਭਰਪੂਰ ਇਸ ਫਲ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੁੰਦੀ ਹੈ। ਅਜਿਹੇ ’ਚ ਅਮੀਨੀਆ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਅਪਣੀ ਰੋਜ਼ ਦੀ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਖ਼ੂਨ ਦੀ ਘਾਟ ਪੂਰੀ ਹੋਣ ਨਾਲ ਥਕਾਵਟ, ਕਮਜ਼ੋਰੀ ਅਤੇ ਸੁਸਤੀ ਤੋਂ ਵੀ ਰਾਹਤ ਮਿਲਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement