ਇਜ਼ਰਾਈਲ-ਈਰਾਨ ਜੰਗ ਕਾਰਨ ਭਾਰਤ ਦੀਆਂ 400 ਤੋਂ ਵੱਧ ਉਡਾਣਾਂ ਹੋਈਆਂ ਰੱਦ
Published : Mar 1, 2026, 10:28 am IST
Updated : Mar 1, 2026, 10:28 am IST
SHARE ARTICLE
Over 400 Indian flights cancelled due to Israel-Iran war
Over 400 Indian flights cancelled due to Israel-Iran war

ਯਾਤਰੀਆਂ ਨੇ ਉਡਾਣਾਂ ਦੇ ਇੰਤਜ਼ਾਰ ’ਚ ਦਿੱਲੀ ਤੇ ਮੁੰਬਈ ਹਵਾਈ ਅੱਡਿਆਂ ’ਤੇ ਗੁਜ਼ਾਰੀ ਰਾਤ

ਨਵੀਂ ਦਿੱਲੀ : ਅਮਰੀਕਾ ਤੇ ਇਜ਼ਰਾਈਲ ਵੱਲੋਂ ਦੂਜੇ ਦਿਨ ਐਤਵਾਰ ਨੂੰ ਵੀ ਈਰਾਨ ’ਤੇ ਹਮਲੇ ਜਾਰੀ ਰੱਖੇ ਹਨ। ਅੱਜ ਸਵੇਰੇ ਈਰਾਨ ਦੇ ਸੁਪਰੀਮ ਲੀਡਰ ਖਾਮਨੇਈ ਦੀ ਮੌਤ ਦੀ ਪੁਸ਼ਟੀ ਵੀ ਹੋ ਗਈ ਹੈ। ਜੰਗ ਦੇ ਚਲਦਿਆਂ ਮੱਧ ਈਸਟ ਵਿੱਚ ਹਾਲਾਤ  ਬਿਗੜ ਗਏ ਹਨ । ਏਅਰਸਪੇਸ ਬੰਦ ਹੋਣ ਦਾ ਅਸਰ ਦੁਬਈ ਤੋਂ ਲੈ ਕੇ ਭਾਰਤ ਤੱਕ ਦਿਖਾਈ ਦੇ ਰਿਹਾ ਹੈ।

ਭਾਰਤ ਦੇ ਹਵਾਬਾਜ਼ੀ ਮੰਤਰਾਲੇ ਅਨੁਸਾਰ ਅੱਜ ਲਗਭਗ 450 ਫਲਾਈਟਾਂ ਰੱਦ ਹੋ ਸਕਦੀਆਂ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੁਬਈ ਇੰਟਰਨੈਸ਼ਨਲ ਹਵਾਈ ਅੱਡੇ 'ਤੇ ਈਰਾਨੀ ਡਰੋਨ ਟਕਰਾਇਆ ਅਤੇ ਘਟਨਾ ਵਿੱਚ 4 ਲੋਕ ਜ਼ਖ਼ਮੀ ਹੋਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਰਤੀ ਬੈਡਮਿੰਟਨ ਖਿਡਾਰੀ ਪੀ.ਵੀ. ਸਿੰਧੂ ਦੁਬਈ ਵਿੱਚ ਫਸੀ ਹੋਈ ਹੈ। ਉਨ੍ਹਾਂ ਦੇ ਪਿਤਾ ਪੀ.ਵੀ. ਰਮਨਾ ਨੇ ਦੱਸਿਆ ਕਿ ਭਾਰਤੀ ਦੂਤਘਰ ਸਿੰਧੂ ਦੀ ਦੇਖਭਾਲ ਕਰ ਰਿਹਾ ਹੈ ਅਤੇ ਉਨ੍ਹਾਂ ਲਈ ਹੋਟਲ ਵਿੱਚ ਰੁਕਣ ਦਾ ਪ੍ਰਬੰਧ ਕੀਤਾ ਹੈ।

ਸਿੰਧੂ ਤੋਂ ਇਲਾਵਾ ਅਦਾਕਾਰਾ ਸੋਨਲ ਚੌਹਾਨ ਵੀ ਦੁਬਈ ਵਿੱਚ ਫਸੀ ਹੋਈ ਹੈ । ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ  ਪੋਸਟ ਵਿੱਚ ਪੀ.ਐੱਮ. ਮੋਦੀ ਤੋਂ ਮਦਦ ਮੰਗੀ ਹੈ । ਉਧਰ ਦਿੱਲੀ ਵਿੱਚ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ 'ਤੇ 20 ਘੰਟਿਆਂ ਤੋਂ ਯਾਤਰੀ ਆਪਣੀ ਫਲਾਈਟ ਦਾ ਇੰਤਜ਼ਾਰ ਕਰ ਰਹੇ ਹਨ। ਦਿੱਲੀ ਅਤੇ ਮੁੰਬਈ ਇੰਟਰਨੈਸ਼ਨਲ ਹਵਾਈ ਅੱਡੇ 'ਤੇ ਹੀ ਯਾਤਰੀਆਂ ਨੇ ਰਾਤ ਗੁਜਾਰੀ । ਉਧਰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਅਤੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਖਾਮਨੇਈ ਦੀ ਮੌਤ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement