ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ ਨੂੰ ਲੈ ਕੇ ਰਾਹੁਲ ਨੇ ਪ੍ਰਧਾਨ ਮੰਤਰੀ 'ਤੇ ਸਾਧਿਆ ਨਿਸ਼ਾਨਾ
Published : May 7, 2022, 6:46 am IST
Updated : May 7, 2022, 6:46 am IST
SHARE ARTICLE
image
image

ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ ਨੂੰ ਲੈ ਕੇ ਰਾਹੁਲ ਨੇ ਪ੍ਰਧਾਨ ਮੰਤਰੀ 'ਤੇ ਸਾਧਿਆ ਨਿਸ਼ਾਨਾ

 

ਕਿਹਾ, ਮੋਦੀ ਝੂਠ ਬੋਲ ਸਕਦੇ ਹਨ, ਵਿਗਿਆਨ ਝੂਠ ਨਹੀਂ ਬੋਲ ਸਕਦਾ

ਨਵੀਂ ਦਿੱਲੀ, 6 ਮਈ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੀ ਗਿਣਤੀ ਨੂੰ  ਲੈ ਕੇ ਸਰਕਾਰ ਦੇ ਅੰਕੜਿਆਂ 'ਤੇ ਸਵਾਲ ਚੁਕਦੇ ਹੋਏ ਕਿਹਾ ਕਿ ਵਿਗਿਆਨ ਝੂਠ ਨਹੀਂ ਬੋਲਦਾ, ਇਸ ਲਈ ਸਰਕਾਰ ਨੂੰ  ਸੀ ਅੰਕੜੇ ਦੇਣੇ ਚਾਹੀਦੇ ਹਨ | ਰਾਹੁਲ ਨੇ ਸ਼ੁਕਰਵਾਰ ਨੂੰ  ਟਵੀਟ ਕਰ ਕੇ ਕਿਹਾ, ''ਭਾਰਤ 'ਚ ਕੋਰੋਨਾ ਨਾਲ 47 ਲੱਖ ਲੋਕਾਂ ਦੀ ਮੌਤ ਹੋਈ, ਨਾ ਕਿ 4.8 ਲੱਖ ਲੋਕਾਂ ਦੀ, ਜਿਵੇਂ ਭਾਰਤ ਸਰਕਾਰ ਦਾਅਵਾ ਕਰਦੀ ਹੈ | ਸਾਇੰਸਦਾਨ ਝੂਠ ਨਹੀਂ ਬੋਲਦਾ, ਮੋਦੀ ਬੋਲ ਸਕਦੇ ਹਨ | ਕੋਰੋਨਾ ਨਾਲ ਜਾਨ ਗੁਆਉਣ ਵਾਲੇ ਮਿ੍ਤਕਾਂ ਦੇ ਪ੍ਰਵਾਰਾਂ ਦਾ ਸਨਮਾਨ ਕਰੋ ਅਤੇ 4 ਲੱਖ ਰੁਪਏ ਦੀ ਆਰਥਕ ਮਦਦ ਦੇ ਕੇ ਉਨ੍ਹਾਂ ਦੀ ਮਦਦ ਕਰੋ |'' ਇਸ ਦੇ ਨਾਲ ਹੀ ਉਨ੍ਹਾਂ ਨੇ ਵਿਸ਼ਵ ਸਿਹਤ ਸੰਗਠਨ- ਡਬਲਿਊ.ਐਚ.ਓ. ਦਾ ਇਕ ਅੰਕੜਾ ਵੀ ਪੋਸਟ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕੋਰੋਨਾ ਕਾਰਨ ਭਾਰਤ 'ਚ ਸਭ ਤੋਂ ਜ਼ਿਆਦਾ ਲੋਕਾਂ ਨੇ ਜਾਨ ਗੁਆਈ ਹੈ | ਸੰਗਠਨ ਦੀ ਰਿਪੋਰਟ 'ਤੇ ਭਾਰਤ ਸਰਕਾਰ ਨੇ ਇਤਰਾਜ਼ ਦਰਜ ਕੀਤਾ ਹੈ |     (ਪੀਟੀਆਈ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement