Sikh scholar Gurbachan Singh: ਸਿੱਖ ਵਿਦਵਾਨ ਗੁਰਬਚਨ ਸਿੰਘ ਦਾ ਦਿਹਾਂਤ
Published : Dec 28, 2023, 12:28 pm IST
Updated : Dec 28, 2023, 5:51 pm IST
SHARE ARTICLE
Sikh scholar Gurbachan Singh passed away
Sikh scholar Gurbachan Singh passed away

ਗੁਰਬਚਨ ਸਿੰਘ ਨੇ ਪੰਜਾਬ ਅਤੇ ਸਿੱਖ ਕੌਮ ਦੀ ਝੌਲੀ ਅਨਮੋਲ ਲਿਖਤਾਂ ਅਤੇ ਸੋਚ ਦਾ ਖਜ਼ਾਨਾ ਪਾਇਆ।

Sikh scholar Gurbachan Singh:ਪੰਜਾਬੀ ਦੇ ਪ੍ਰਸਿੱਧ ਚਿੰਤਕ ਮੈਗਜ਼ੀਨ 'ਦੇਸ਼ ਪੰਜਾਬ ਦੇ' ਸੰਪਾਦਕ ਗੁਰਬਚਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਗੁਰਬਚਨ ਸਿੰਘ ਪੰਜਾਬੀ ਦੇ ਪ੍ਰਸਿੱਧ ਲੇਖਕ ਅਤੇ ਵਿਦਵਾਨ ਸਨ ਅਤੇ ਪੰਜਾਬ, ਪੰਜਾਬੀਆਂ ਦੀਆਂ ਸਮੱਸਿਆਵਾਂ ਬਾਰੇ ਉਨ੍ਹਾਂ ਦੀ ਲੇਖਣੀ ਪ੍ਰਪੱਕ ਸੀ।

ਗੁਰਬਚਨ ਸਿੰਘ ਨੇ ਸਿੱਖ ਇਤਿਹਾਸ, ਪੰਜਾਬ ਦੇ ਸੱਭਿਆਚਾਰ, ਪੰਜਾਬ ਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਬਾਰੇ ਲਗਾਤਾਰ ਲੇਖ ਲਿਖੇ, ਦੇਸ਼ ਪੰਜਾਬ ਮੈਗਜ਼ੀਨ ਦਾ ਲੰਮਾ ਸਮਾਂ ਪ੍ਰਕਾਸ਼ਨ ਕੀਤਾ ਅਤੇ ਪੰਜਾਬੀ ਪਾਠਕਾਂ ਵਿਚ ਅਪਣੀ ਵੱਖਰੀ ਥਾਂ ਬਣਾਈ। ਗੁਰਬਚਨ ਸਿੰਘ ਨੇ ਪੰਜਾਬ ਅਤੇ ਸਿੱਖ ਕੌਮ ਦੀ ਝੌਲੀ ਅਨਮੋਲ ਲਿਖਤਾਂ ਅਤੇ ਸੋਚ ਦਾ ਖਜ਼ਾਨਾ ਪਾਇਆ।

 ਕੁਲਤਾਰ ਸਿੰਘ ਸੰਧਵਾਂ ਵਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਦੇਸ਼ ਪੰਜਾਬ ਦੇ ਸਾਬਕਾ ਸੰਪਾਦਕ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਹਰ ਸਾਹ ਸਮਰਪਿਤ ਕਰਨ ਵਾਲੀ ਮਹਾਨ ਸ਼ਖ਼ਸੀਅਤ ਸਰਦਾਰ ਗੁਰਬਚਨ ਸਿੰਘ ਜੀ ਬੇਸ਼ੱਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ, ਪਰ ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਲੋਕਾਂ ਲਈ ਰਾਹ-ਦਸੇਰਾ ਬਣੀਆਂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਆਪਣੇ ਕੰਮ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

 (For more Punjabi news apart from Sikh scholar Gurbachan Singh passed away, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement