ਪੰਜਾਬ ਦੀ ਸਿਆਸਤ ਵਿਚ ਨਵਾਂ ਭੁਚਾਲ, ਜਗਮੀਤ ਬਰਾੜ ਨੇ ਬਦਲਿਆ ਰੰਗ
Published : Apr 19, 2019, 3:42 pm IST
Updated : Apr 19, 2019, 4:44 pm IST
SHARE ARTICLE
Jagmeet Brar
Jagmeet Brar

ਅਕਾਲੀ ਦਲ ਵਿਚ ਸ਼ਾਮਿਲ ਹੋਏ ਬਰਾੜ

ਚੰਡੀਗੜ੍ਹ: ਕਹਿੰਦੇ ਹਨ ਕਿ ਲੰਡਨ ਦੇ ਮੌਸਮ ਦਾ ਕੋਈ ਭਰੋਸਾ ਨਹੀਂ ਕਦੇ ਵੀ ਬਦਲ ਜਾਂਦਾ ਹੈ ਪਰ ਸਾਡੇ ਪੰਜਾਬ ਦੇ ਸਿਆਸਤਦਾਨ ਲੰਡਨ ਦੇ ਮੌਸਮ ਤੋਂ ਵੀ ਕਈ ਗੁਣਾ ਅੱਗੇ ਹਨ। ਇਸ ਗੱਲ ਦਾ ਅੰਦਾਜ਼ਾ ਤੁਸੀਂ ਜਗਮੀਤ ਸਿੰਘ ਬਰਾੜ ਵਲੋਂ ਲਗਭੱਗ 2 ਸਾਲ ਪਹਿਲਾਂ ਬਾਦਲਾਂ ਵਿਰੁਧ ਦਿਤੇ ਇਸ ਬਿਆਨ ਤੋਂ ਲਗਾ ਸਕਦੇ ਹੋ ਜਦੋਂ ਉਹ ਪਟਿਆਲਾ ਵਿਚ ਸ਼ਹੀਦ ਪਰਿਵਾਰਾਂ ਵਲੋਂ ਦਿਤੇ ਗਏ ਧਰਨੇ ਵਿਚ ਸ਼ਾਮਿਲ ਹੋਣ ਪਹੁੰਚੇ ਸਨ।

Jagmeet BrarJagmeet Brar

ਇਸ ਧਰਨੇ ਦੌਰਾਨ ਜਗਮੀਤ ਸਿੰਘ ਬਰਾੜ ਨੇ ਲਗਾਤਾਰ 10 ਸਾਲ ਸੱਤਾ 'ਤੇ ਕਾਬਜ਼ ਰਹਿਣ ਵਾਲੇ ਅਕਾਲੀ ਦਲ ਅਤੇ ਖ਼ਾਸਕਰ ਬਾਦਲ ਪਰਵਾਰ ਨੂੰ ਪਾਪੀ ਤੱਕ ਕਹਿ ਦਿਤਾ ਸੀ। ਉਧਰ ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦੇ ਫ਼ੈਸਲੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜਗਮੀਤ ਬਰਾੜ ਅਕਾਲੀ ਦਲ 'ਤੇ ਅਪਣੇ ਪਿਤਾ ਦੇ ਕਤਲ ਦਾ ਦੋਸ਼ ਲਗਾਉਂਦੇ ਰਹੇ ਹਨ ਅਤੇ ਹਮੇਸ਼ਾ ਅਕਾਲੀ ਦਲ ਤੋਂ ਅਪਣੇ ਪਿਤਾ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਕਹਿੰਦੇ ਸਨ।

Sunil JakharSunil Jakhar

ਇਸ ਦੇ ਨਾਲ ਹੀ ਜਾਖੜ ਨੇ ਇਕ ਸਵਾਲ ਖੜਾ ਕੀਤਾ ਹੈ ਕਿ ਬਦਲਾ ਲੈਣ ਦੀ ਗੱਲ ਕਰਨ ਵਾਲੇ ਜਗਮੀਤ ਬਰਾੜ ਕਿਸ ਮੂੰਹ ਨਾਲ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਦੱਸ ਦਈਏ ਕਿ ਜਗਮੀਤ ਸਿੰਘ ਬਰਾੜ ਨੇ ਬੀਤੇ ਦਿਨੀਂ ਟਵੀਟ ਕਰਕੇ ਇਹ ਸਪੱਸ਼ਟ ਕਰ ਦਿਤਾ ਸੀ ਕਿ ਉਹ ਅਕਾਲੀ ਦਲ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਜਗਮੀਤ ਬਰਾੜ ਦੇ ਇਸ ਬਿਆਨ ਤੋਂ ਬਾਅਦ ਜਿਥੇ ਪੰਜਾਬ ਦੀ ਸਿਆਸਤ ਵਿਚ ਹਲਚਲ ਮੱਚ ਗਈ ਹੈ ਉਥੇ ਹੀ ਰੰਗ ਵਟਾਉਣ ਵਾਲੇ ਸਿਆਸਤਦਾਨਾਂ ਦਾ ਇਕ ਹੋਰ ਰੂਪ ਸਾਹਮਣੇ ਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement