ਨੌਜਵਾਨ 'ਤੇ ਰੰਗ ਦੀ ਥਾਂ ਤੇਜ਼ਾਬ ਸੁੱਟਿਆ, ਚਿਹਰਾ ਝੁਲਸਿਆ
Published : Mar 21, 2019, 8:20 pm IST
Updated : Mar 21, 2019, 8:22 pm IST
SHARE ARTICLE
Acid attack
Acid attack

ਜ਼ਖ਼ਮੀ ਨੌਜਵਾਨ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ

ਪਠਾਨਕੋਟ : ਦੇਸ਼ ਭਰ 'ਚ ਜਿੱਥੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਪਠਾਨਕੋਟ 'ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਾਬੀ ਹਮਲਾ ਕਰ ਕੇ ਨੌਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ।

ਜ਼ਖ਼ਮੀ ਨੌਜਵਾਨ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ ਹੈ। ਨੌਜਵਾਨ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਘਰੋਂ ਬਾਜ਼ਾਰ ਨਿਕਲਿਆ ਸੀ। ਇਸੇ ਦੌਰਾਨ ਸਲਾਰੀਆ ਨਗਰ ਪਟੇਲ ਚੌਕ ਨੇੜੇ ਕੁਝ ਸ਼ਰਾਰਤੀ ਨੌਜਵਾਨਾਂ ਨੇ ਹੋਲੀ ਦੇ ਰੰਗ ਵਿੱਚ ਤੇਜ਼ਾਬ ਮਿਲਾ ਕੇ ਉਸ ਉੱਤੇ ਸੁੱਟ ਦਿੱਤਾ। ਜਦੋਂ ਉਸ ਨੂੰ ਜਲਨ ਹੋਈ ਤਾਂ ਪਤਾ ਲੱਗਾ ਕਿ ਉਸ ਦਾ ਚਿਹਰਾ ਜਲ ਚੁੱਕਿਆ ਹੈ।

ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਸ਼ੱਕ ਦੇ ਆਧਾਰ ’ਤੇ ਮਾਮਲਾ ਦਰਜ ਕਰਵਾ ਦਿੱਤਾ ਹੈ। ਫਿਲਹਾਲ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement