ਅੰਮ੍ਰਿਤਸਰ 'ਚ ਨੌਜਵਾਨ ਉੱਪਰ ਹੋਏ ਹਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਈ ਚਿੰਤਾ
Published : Apr 27, 2022, 8:26 pm IST
Updated : Apr 27, 2022, 8:30 pm IST
SHARE ARTICLE
Amarinder singh
Amarinder singh

'ਮੁੱਖ ਮੰਤਰੀ ਮਾਨ ਦੂਜੇ ਰਾਜਾਂ ਵੱਲ ਭੱਜਣ ਦੀ ਬਜਾਏ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ'

 

ਅੰਮ੍ਰਿਤਸਰ: ਅੱਜ ਅੰਮ੍ਰਿਤਸਰ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ 'ਤੇ ਕੈਪਟਨ ਅਮਰਿੰਦਰ ਸਿੰਘ ਨੇ  ਚਿੰਤਾ ਜ਼ਾਹਰ ਕੀਤੀ। ਉਹਨਾਂ ਨੇ ਕਿਹਾ ਇੱਕ ਹੋਰ ਦਿਨ, ਇੱਕ ਹੋਰ ਕਤਲ।

Major incident in Amritsar
Major incident in Amritsar

ਅੰਮ੍ਰਿਤਸਰ 'ਚ 12ਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੀੜਤ ਪਰਿਵਾਰ ਨਾਲ ਮੇਰੀ ਦਿਲੀਂ ਹਮਦਰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੂਜੇ ਰਾਜਾਂ ਵੱਲ ਭੱਜਣ ਦੀ ਬਜਾਏ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ। ਇਹ ਸਥਿਤੀ ਦਿਨੋਂ-ਦਿਨ ਹੱਥੋਂ ਬਾਹਰ ਨਿਕਲਦੀ ਜਾ ਰਹੀ ਹੈ।

 

ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਵੀ ਘਟਨਾ 'ਤੇ ਦੁੱਖ ਜਤਾਇਆ ਹੈ। ਉਹਨਾਂ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਇੱਕ ਹੋਰ ਦਿਨ ਇੱਕ ਹੋਰ ਕਤਲ। ਅੰਮ੍ਰਿਤਸਰ 'ਚ ਦਿਨ ਦਿਹਾੜੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਸਿਲਸਿਲਾ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ। ਹੁਣ ਤੱਕ 42 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਕਾਬੂ ਤੋਂ ਬਾਹਰ ਹੋ ਰਹੀ ਹੈ। ਸਰਕਾਰ ਅਜੇ ਵੀ ਗੂੜ੍ਹੀ ਨੀਂਦ 'ਚ ਸੁੱਤੀ ਪਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement