ਧਾਰਮਿਕ ਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

By : GAGANDEEP

Published : May 29, 2023, 8:14 am IST
Updated : May 29, 2023, 8:14 am IST
SHARE ARTICLE
PHOTO
PHOTO

9 ਲੋਕ ਗੰਭੀਰ ਜ਼ਖ਼ਮੀ

 

ਹੁਸ਼ਿਆਰਪੁਰ : ਹੁਸ਼ਿਆਰਪੁਰ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ, ਇਥੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਨੇੜੇ ਹਾਈਵੇ ’ਤੇ ਇਕ ਆਟੋ ਨੂੰ ਤੇਜ਼ ਰਫ਼ਤਾਰ ਵੋਲਵੋ ਕਾਰ ਚਾਲਕ ਨੇ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: ਕਰਨਾਟਕ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ 'ਚ ਵੜੀ ਕਾਰ, 6 ਲੋਕਾਂ ਦੀ ਹੋਈ ਦਰਦਨਾਕ ਮੌਤ

ਇਸ ਟੱਕਰ ’ਚ ਇਕ ਬਜ਼ੁਰਗ ਔਰਤ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਅਤੇ ਆਟੋ ਚਾਲਕ ਸਣੇ 9 ਲੋਕ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਇਸ ਟੱਕਰ ਤੋਂ ਬਾਅਦ ਸਾਰਿਆਂ ਨੂੰ ਇਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਪੰਜਾਬ ਸੂਬੇ 'ਚ ਝੂਠੀ ਸ਼ਾਨ ਲਈ ਮਾਪਿਆਂ ਨੇ ਲੜਕੀ ਨੂੰ ਜ਼ਿੰਦਾ ਸਾੜਿਆ

ਜਾਣਕਾਰੀ ਅਨੁਸਾਰ ਜਲੰਧਰ ਦੇ ਇਕ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਸ਼ਰਧਾਲੂ ਆਟੋ 'ਚ ਬੈਠ ਤੇ ਵਾਪਸ ਅਪਣੇ ਘਰ ਜਾ ਰਹੇ ਸਨ ਕਿ ਰਸਤੇ 'ਚ ਇਹ ਹਾਦਸਾ ਵਾਪਰ ਗਿਆ।  ਇਸ ਹਾਦਸੇ 'ਚ ਇਕ ਦੀ ਮੌਤ ਹੋ ਗਈ ਜਦਕਿ 9 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement