ਖ਼ਬਰਾਂ |

ਤਾਜ਼ਾ |

ਬਿਹਾਰ ਦੀ ਬਾਂਕੀਪੁਰ ਵਿਧਾਨ ਸਭਾ ਸੀਟ ਤੋਂ ਜਿੱਤੇ ਜਨਸੁਰਾਜ ਪਾਰਟੀ ਦੇ ਮੁਖੀ ਪ੍ਰਸ਼ਾਂਤ ਕਿਸ਼ੋਰ
Published : Aug 3, 2026, 5:56 pm IST
Updated : Aug 3, 2026, 6:27 pm IST
SHARE ARTICLE
Janasuraj Party chief Prashant Kishor wins from Bankipur assembly seat in Bihar
Janasuraj Party chief Prashant Kishor wins from Bankipur assembly seat in Bihar

ਭਾਜਪਾ ਉਮੀਦਵਾਰ ਨੀਰਜ ਕੁਮਾਰ ਨੂੰ 19246 ਵੋਟਾਂ ਨਾਲ ਹਰਾਇਆ

ਪਟਨਾ : ਬਿਹਾਰ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੀਆਂ ਤਿੰਨ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆ ਗਏ ਹਨ । ਬਿਹਾਰ ਦੀ ਬਾਂਕੀਪੁਰ ਵਿਧਾਨ ਸੀਟ ਤੋਂ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ 19,246 ਵੋਟਾਂ ਨਾਲ ਜਿੱਤ ਗਏ ਹਨ । ਪ੍ਰਸ਼ਾਂਤ ਨੂੰ 63,946 ਵੋਟਾਂ ਮਿਲੀਆਂ ਜਦਕਿ ਭਾਜਪਾ ਉਮੀਦਵਾਰ ਨੀਰਜ ਕੁਮਾਰ ਨੂੰ 44,700 ਵੋਟਾਂ ਮਿਲੀਆਂ । ਬਾਂਕੀਪੁਰ ਸੀਟ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਰਵਾਇਤੀ ਸੀਟ ਹੈ। ਉਹ ਇੱਥੋਂ ਲਗਾਤਾਰ 5 ਵਾਰ ਵਿਧਾਇਕ ਰਹੇ ਹਨ। ਉਨ੍ਹਾਂ ਦੇ ਰਾਜ ਸਭਾ ਜਾਣ ਤੋਂ ਬਾਅਦ ਇਸ ਸੀਟ 'ਤੇ ਜ਼ਿਮਨੀ ਚੋਣ ਕਰਵਾਈ ਗਈ ।

ਉਧਰ ਮੱਧ ਪ੍ਰਦੇਸ਼ ਦੇ ਦਤੀਆ ਵਿੱਚ ਕਾਂਗਰਸ ਉਮੀਦਵਾਰ ਘਨਸ਼ਿਆਮ ਸਿੰਘ ਨੇ 6,016 ਵੋਟਾਂ ਨਾਲ ਜਿੱਤ ਦਰਜ ਕੀਤੀ । ਭਾਜਪਾ ਨੇ ਇੱਥੇ ਸਾਬਕਾ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦੀ ਟਿਕਟ ਕੱਟ ਕੇ ਆਸ਼ੂਤੋਸ਼ ਤਿਵਾੜੀ ਨੂੰ ਉਮੀਦਵਾਰ ਬਣਾਇਆ ਸੀ। ਆਸ਼ੂਤੋਸ਼, ਨਰੋਤਮ ਮਿਸ਼ਰਾ ਦੇ ਪੋਲਿੰਗ ਬੂਥ 'ਤੇ ਵੀ ਨਹੀਂ ਜਿੱਤ ਸਕੇ । ਉੱਥੇ ਹੀ ਗੁਜਰਾਤ ਦੇ ਮੰਜਲਪੁਰ ਵਿੱਚ ਭਾਜਪਾ ਦੇ ਸਤੇਂਦਰ ਭਾਈ (ਸਤੀਸ਼) ਪਟੇਲ ਨੇ 30,630 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਦਰਜ ਕੀਤੀ । ਉਨ੍ਹਾਂ ਨੇ ਕਾਂਗਰਸ ਦੇ ਭਿਖਾਭਾਈ ਰਬਾਰੀ ਨੂੰ ਹਰਾਇਆ। ਜ਼ਿਕਰਯੋਗ ਹੈ ਕਿ ਤਿੰਨੋਂ  ਵਿਧਾਨ ਸਭਾ ਸੀਟਾਂ 'ਤੇ ਲੰਘੀ 30 ਜੁਲਾਈ ਨੂੰ ਵੋਟਾਂ ਪਾਈਆਂ ਗਈਆਂ ਸਨ,ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਗਏ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM
Advertisement