ਖ਼ਬਰਾਂ |

ਤਾਜ਼ਾ |

ਬਿਹਾਰ ਦੇ ਹਸਪਤਾਲ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰ
Published : Jun 4, 2026, 7:27 am IST
Updated : Jun 4, 2026, 12:41 pm IST
SHARE ARTICLE
Bihar Hospital Fire News
Bihar Hospital Fire News

ਸ਼ਾਰਟ ਸਰਕਟ ਮੰਨਿਆ ਜਾ ਰਿਹਾ ਅੱਗ ਲੱਗਣ ਦਾ ਕਾਰਨ

 Bihar Hospital Fire News: ਦਿੱਲੀ ਦੇ ਮਾਲਵੀਆ ਨਗਰ ਦੇ ਇਕ ਹੋਟਲ ਵਿਚ ਅੱਗ ਲੱਗਣ ਤੋਂ ਬਾਅਦ, ਅੱਜ ਸਵੇਰੇ ਬਿਹਾਰ ਦੇ ਮੁਜ਼ੱਫਰਪੁਰ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਹੁਣ ਤੱਕ ਪੰਜ ਮਰੀਜ਼ਾਂ ਦੀ ਮੌਤ ਹੋ ਗਈ ਹੈ। ਬਚਾਏ ਗਏ ਕਈ ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮੁਜ਼ੱਫਰਪੁਰ ਦੇ ਬ੍ਰਹਮਪੁਰਾ ਸਥਿਤ ਪ੍ਰਸਾਦ ਹਸਪਤਾਲ ਵਿੱਚ ਸਵੇਰੇ ਤੜਕੇ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੇ ਹਸਪਤਾਲ ਕੈਂਪਸ ਵਿੱਚ ਦਹਿਸ਼ਤ ਫੈਲ ਗਈ। ਅੱਗ ਪੰਜਵੀਂ ਮੰਜ਼ਿਲ 'ਤੇ ਸਥਿਤ ਆਈਸੀਯੂ ਵਾਰਡ ਵਿੱਚ ਲੱਗੀ। ਵੇਖਦੇ ਹੀ ਵੇਖਦੇ ਪੂਰੇ ਹਸਪਤਾਲ ਵਿਚ ਜ਼ਹਿਰੀਲਾ ਧੂੰਆਂ ਫੈਲ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਦਸੇ ਵਿੱਚ 20 ਤੋਂ ਵੱਧ ਮਰੀਜ਼ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਬਚਾਏ ਗਏ ਮਰੀਜ਼ਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ, ਫਾਇਰ ਬ੍ਰਿਗੇਡ ਦੀਆਂ ਲਗਭਗ ਇੱਕ ਦਰਜਨ ਗੱਡੀਆਂ ਤੁਰੰਤ ਘਟਨਾ ਸਥਾਨ 'ਤੇ ਪਹੁੰਚੀਆਂ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਫਾਇਰ ਬ੍ਰਿਗੇਡ ਟੀਮ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਹਸਪਤਾਲ ਦੇ ਆਈਸੀਯੂ ਅਤੇ ਹੋਰ ਵਾਰਡਾਂ ਵਿੱਚ ਫਸੇ ਮਰੀਜ਼ਾਂ ਨੂੰ ਬਚਾਉਣ ਲਈ ਖਿੜਕੀਆਂ ਅਤੇ ਦਰਵਾਜ਼ੇ ਤੋੜ ਦਿੱਤੇ।


 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM
Advertisement