Bihar ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਦਾ ਰਾਜ ਸਭਾ 'ਚ ਜਾਣਾ ਤੈਅ

By : JAGDISH

Published : Mar 5, 2026, 12:46 pm IST
Updated : Mar 5, 2026, 12:47 pm IST
SHARE ARTICLE
Bihar Chief Minister Nitish Kumar set to go to Rajya Sabha
Bihar Chief Minister Nitish Kumar set to go to Rajya Sabha

ਸ਼ੋਸਲ ਮੀਡੀਆ ਅਕਾਊਂਟ ‘ਐਕਸ' 'ਤੇ ਖੁਦ ਦਿੱਤੀ ਜਾਣਕਾਰੀ

ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਰਾਜ ਸਭਾ ਜਾਣਾ ਤੈਅ ਹੋ ਗਿਆ। ਉਨ੍ਹਾਂ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਜਨਤਾ ਦਲ ਯੂਨਾਈਟਿਡ ਦੇ ਕੌਮੀ ਪ੍ਰਧਾਨ ਨਿਤੀਸ਼ ਕੁਮਾਰ ਹੁਣ ਬਿਹਾਰ ਦੇ ਮੁੱਖ ਮੰਤਰੀ ਨਹੀਂ ਰਹਿਣਗੇ। ਉਨ੍ਹਾਂ ਬਿਹਾਰ ਨੂੰ ਅਲਵਿਦਾ ਕਹਿ ਦਿੱਤਾ ਹੈ, ਜਿਥੇ ਉਹ ਦੋ ਦਹਾਕਿਆਂ ਤੋਂ ਰਾਜਨੀਤੀ ਵਿਚ ਸ਼ਾਮਿਲ ਹਨ। ਹੁਣ ਉਹ ਦਿੱਲੀ ਜਾ ਰਹੇ ਹਨ। ਸੋਸ਼ਲ ਮੀਡੀਆ 'ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਬਿਆਨ ਨੇ ਸਾਰੀਆਂ ਅਟਕਲਾਂ ਨੂੰ ਖਤਮ ਕਰ ਦਿੱਤਾ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਤੁਸੀਂ ਮੇਰੇ ਨਾਲ ਲਗਾਤਾਰ ਆਪਣਾ ਵਿਸ਼ਵਾਸ ਅਤੇ ਸਮਰਥਨ ਬਣਾਈ ਰੱਖਿਆ ਹੈ ਅਤੇ ਇਸ ਤਾਕਤ 'ਤੇ ਮੈਂ ਬਿਹਾਰ ਅਤੇ ਤੁਹਾਡੇ ਸਾਰਿਆਂ ਦੀ ਪੂਰੀ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ। ਤੁਹਾਡੇ ਵਿਸ਼ਵਾਸ ਅਤੇ ਸਮਰਥਨ ਕਾਰਨ ਹੀ ਬਿਹਾਰ ਅੱਜ ਵਿਕਾਸ ਅਤੇ ਸਤਿਕਾਰ ਦਾ ਇਕ ਨਵਾਂ ਪਹਿਲੂ ਪੇਸ਼ ਕਰ ਰਿਹਾ ਹੈ। ਮੈਂ ਇਸ ਲਈ ਪਹਿਲਾਂ ਵੀ ਕਈ ਵਾਰ ਤੁਹਾਡਾ ਧੰਨਵਾਦ ਕੀਤਾ ਹੈ।

ਮੁੱਖ ਮੰਤਰੀ ਨੇ ਲਿਖਿਆ ਕਿ ਆਪਣੇ ਸੰਸਦੀ ਜੀਵਨ ਦੀ ਸ਼ੁਰੂਆਤ ਤੋਂ ਹੀ ਮੇਰੀ ਬਿਹਾਰ ਵਿਧਾਨ ਸਭਾ ਦੇ ਦੋਵਾਂ ਸਦਨਾਂ ਅਤੇ ਸੰਸਦ ਦੇ ਦੋਵਾਂ ਸਦਨਾਂ ਦਾ ਮੈਂਬਰ ਬਣਨ ਦੀ ਇੱਛਾ ਸੀ। ਇਸ ਸਬੰਧੀ ਮੈਂ ਇਸ ਚੋਣ ਵਿਚ ਰਾਜ ਸਭਾ ਦਾ ਮੈਂਬਰ ਬਣਨ ਦੀ ਇੱਛਾ ਰੱਖਦਾ ਹਾਂ। ਮੈਂ ਤੁਹਾਨੂੰ ਦਿਲੋਂ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੇ ਨਾਲ ਇਹ ਰਿਸ਼ਤਾ ਭਵਿੱਖ ਵਿਚ ਵੀ ਜਾਰੀ ਰਹੇਗਾ ਅਤੇ ਇਕ ਵਿਕਸਤ ਬਿਹਾਰ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਮੇਰੀ ਵਚਨਬੱਧਤਾ ਰਹੇਗੀ। ਬਿਹਾਰ ’ਚ ਬਣਨ ਵਾਲੀ ਨਵੀਂ ਸਰਕਾਰ ਨੂੰ ਮੇਰਾ ਪੂਰਾ ਸਮਰਥਨ ਰਹੇਗਾ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement