ਖ਼ਬਰਾਂ |

ਤਾਜ਼ਾ |

ਬਿਹਾਰ ਦੇ ਭਾਜਪਾ ਵਿਧਾਇਕ ਨੂੰ 4 ਸਾਲ ਦੀ ਸਜ਼ਾ
Published : Jul 5, 2026, 6:52 am IST
Updated : Jul 5, 2026, 6:52 am IST
SHARE ARTICLE
Bihar BJP MLA sentenced to 4 years in prison
Bihar BJP MLA sentenced to 4 years in prison

ਵਿਧਾਇਕ ’ਤੇ 25 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ

ਪਟਨਾ : ਦਿੱਲੀ ਦੀ ਇਕ ਅਦਾਲਤ ਨੇ ਬਿਹਾਰ ਦੇ ਸਾਹਿਬਗੰਜ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਰਾਜੂ ਕੁਮਾਰ ਸਿੰਘ ਨੂੰ 2018 ਦੇ ਇਕ ਮਾਮਲੇ ਵਿਚ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਨਵੇਂ ਸਾਲ ਦੀ ਪਾਰਟੀ ਦੌਰਾਨ ਹੋਈ ਹਵਾਈ ਫਾਇਰਿੰਗ ਨਾਲ ਸੰਬੰਧਿਤ ਹੈ, ਜਿਸ ਵਿਚ ਅਰਚਨਾ ਗੁਪਤਾ ਨਾਮ ਦੀ ਇਕ ਮਹਿਲਾ ਦੀ ਮੌਤ ਹੋ ਗਈ ਸੀ।

ਅਦਾਲਤ ਨੇ ਵਿਧਾਇਕ ’ਤੇ 25 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ, ਜੋ ਪੀੜਤ ਪਰਵਾਰ ਨੂੰ ਮੁਆਵਜ਼ੇ ਵਜੋਂ ਦਿਤਾ ਜਾਵੇਗਾ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸਜ਼ਾ ਦਾ ਐਲਾਨ ਕਰਦਿਆਂ ਕਿਹਾ, ‘‘ਦੋਸ਼ੀ ਨੂੰ ਆਈ.ਪੀ.ਸੀ. ਦੀ ਧਾਰਾ 304 ਭਾਗ ਆਈ.ਆਈ. ਤਹਿਤ 4 ਸਾਲ ਦੀ ਸਧਾਰਨ ਕੈਦ ਅਤੇ ਅਸਲਾ ਐਕਟ ਤਹਿਤ 2 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਜਾਂਦੀ ਹੈ।’’

ਇਸ ਤੋਂ ਪਹਿਲਾਂ ਸ਼ੁਕਰਵਾਰ ਨੂੰ ਰਾਜੂ ਕੁਮਾਰ ਸਿੰਘ ਨੇ ਅਦਾਲਤ ਨੂੰ ਰਹਿਮ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦਾ ਇਰਾਦਾ ਜਾਨ ਲੈਣ ਦਾ ਨਹੀਂ ਸੀ। ਹਾਲਾਂਕਿ, ਅਦਾਲਤ ਨੇ ਹਵਾਈ ਫਾਇਰਿੰਗ ਦੀ ਸਖ਼ਤ ਨਿੰਦਾ ਕੀਤੀ। (ਪੀ.ਟੀ.ਆਈ.) ਜੱਜ ਨੇ ਅਪਣੇ ਫੈਸਲੇ ਵਿਚ ਟਿਪਣੀ ਕੀਤੀ, ‘‘ਤਿਉਹਾਰਾਂ ਦੌਰਾਨ ਹਵਾਈ ਫਾਇਰਿੰਗ ਦੀਆਂ ਘਟਨਾਵਾਂ ਇਕ ਅਭਿਸ਼ਾਪ ਹਨ ਜੋ ਅਕਸਰ ਸਾਡੇ ਦੇਸ਼ ਵਿਚ ਮੌਤਾਂ ਦਾ ਕਾਰਨ ਬਣਦੀਆਂ ਹਨ।’’ ਅਦਾਲਤ ਨੇ ਸਪੱਸ਼ਟ ਕੀਤਾ ਕਿ ਗਵਾਹਾਂ ਦੇ ਬਿਆਨਾਂ ਤੋਂ ਇਹ ਸਾਬਤ ਹੁੰਦਾ ਹੈ ਕਿ ਘਾਤਕ ਗੋਲੀ ਰਾਜੂ ਕੁਮਾਰ ਸਿੰਘ ਦੀ ਬੰਦੂਕ ’ਚੋਂ ਹੀ ਚੱਲੀ ਸੀ।     (ਪੀ.ਟੀ.ਆਈ.)

Location: India, Bihar, Patna

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement