ਖ਼ਬਰਾਂ |

ਤਾਜ਼ਾ |

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਭਲਕੇ ਬਣ ਸਕਦੇ ਨੇ ਬਿਹਾਰ ’ਚ ਮੰਤਰੀ
Published : May 6, 2026, 9:51 pm IST
Updated : May 6, 2026, 9:51 pm IST
SHARE ARTICLE
Nishant Kumar
Nishant Kumar

ਸੂਤਰਾਂ ਅਨੁਸਾਰ, ਨਿਸ਼ਾਂਤ ਕੁਮਾਰ ਨੇ ਲੰਬੀ ਹਿਚਕਿਚਾਹਟ ਤੋਂ ਬਾਅਦ ਆਖ਼ਰਕਾਰ ਕੈਬਨਿਟ ਵਿਚ ਸ਼ਾਮਲ ਹੋਣ ਲਈ ਹਾਮੀ ਭਰ ਦਿਤੀ ਹੈ।

ਪਟਨਾ : ਬਿਹਾਰ ਦੀ ਸਿਆਸਤ ਤੋਂ ਇਸ ਵੇਲੇ ਦੀ ਸੱਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਭਲਕੇ ਵੀਰਵਾਰ ਨੂੰ ਸਮਰਾਟ ਚੌਧਰੀ ਦੀ ਅਗਵਾਈ ਵਾਲੀ ਸਰਕਾਰ ਵਿਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਸੂਤਰਾਂ ਅਨੁਸਾਰ, ਨਿਸ਼ਾਂਤ ਕੁਮਾਰ ਨੇ ਲੰਬੀ ਹਿਚਕਿਚਾਹਟ ਤੋਂ ਬਾਅਦ ਆਖ਼ਰਕਾਰ ਕੈਬਨਿਟ ਵਿਚ ਸ਼ਾਮਲ ਹੋਣ ਲਈ ਹਾਮੀ ਭਰ ਦਿਤੀ ਹੈ।

ਇਕ ਨਜ਼ਦੀਕੀ ਸੂਤਰ ਨੇ ਦਸਿਆ , ‘‘ਜਦੋਂ ਤੋਂ ਉਹ ਪਾਰਟੀ ਵਿਚ ਸ਼ਾਮਲ ਹੋਏ ਹਨ, ਵਰਕਰਾਂ ਦੀ ਇੱਛਾ ਸੀ ਕਿ ਨਿਸ਼ਾਂਤ ਸਰਕਾਰ ਦਾ ਹਿੱਸਾ ਬਣਨ। ਉਨ੍ਹਾਂ ਨੂੰ ਪਿਛਲੇ ਮਹੀਨੇ ਹੀ ਉਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਸੀ, ਪਰ ਉਹ ਝਿਜਕ ਰਹੇ ਸਨ। ਹੁਣ ਉਹ ਸਹਿਮਤ ਹੋ ਗਏ ਹਨ।’’

45 ਸਾਲ ਦੇ ਨਿਸ਼ਾਂਤ, ਜੋ ਕਿ ਪੇਸ਼ੇ ਤੋਂ ਇੰਜੀਨੀਅਰ ਹਨ, ਨੇ ਕੁੱਝ ਮਹੀਨੇ ਪਹਿਲਾਂ ਹੀ ਸਿਆਸਤ ਵਿਚ ਕਦਮ ਰੱਖਿਆ ਸੀ। ਸ਼ੁਰੂਆਤ ਵਿਚ ਉਨ੍ਹਾਂ ਨੇ ਕਿਸੇ ਵੀ ਅਹੁਦੇ ਨੂੰ ਲੈਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਹ ਪਹਿਲਾਂ ਇਕ ‘ਆਮ ਵਰਕਰ’ ਵਜੋਂ ਅਪਣੀ ਪਛਾਣ ਬਣਾਉਣਾ ਚਾਹੁੰਦੇ ਹਨ। ਭਲਕੇ ਹੋਣ ਵਾਲੇ ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਲ ਹੋਣ ਦੀ ਵੀ ਉਮੀਦ ਹੈ। 

Tags: bihar

Location: International

SHARE ARTICLE

ਏਜੰਸੀ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement