ਮ੍ਰਿਤਕਾਂ ਦੀ ਪਛਾਣ ਨਾਰਿਕ ਰਾਏ ਅਤੇ ਉਨ੍ਹਾਂ ਦੇ ਪੁੱਤਰ ਜਿਤੇਂਦਰ ਕੁਮਾਰ ਵਜੋਂ ਹੋਈ ਹੈ
ਵੈਸ਼ਾਲੀ : ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਬਿਦੂਪੁਰ ਥਾਣਾ ਖੇਤਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਫ਼ੌਜੀ ਜਵਾਨ ਅਤੇ ਉਸ ਦੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ। ਮਿ੍ਰਤਕਾਂ ਦੀ ਪਛਾਣ ਨਾਰਿਕ ਰਾਏ ਅਤੇ ਉਨ੍ਹਾਂ ਦੇ ਪੁੱਤਰ ਜਿਤੇਂਦਰ ਕੁਮਾਰ ਵਜੋਂ ਹੋਈ ਹੈ, ਜੋ ਭਾਰਤੀ ਫ਼ੌਜ ਵਿਚ ਤਾਇਨਾਤ ਸੀ।
ਪੁਲਿਸ ਮੁਤਾਬਕ ਇਹ ਖੂਨੀ ਝੜਪ ਘਰ ਦੇ ਰਸਤੇ ਨੂੰ ਲੈ ਕੇ ਹੋਏ ਵਿਵਾਦ ਕਾਰਨ ਹੋਈ। ਸਦਰ ਦੇ ਐਸ.ਡੀ.ਪੀ.ਓ. ਸੁਬੋਧ ਕੁਮਾਰ ਨੇ ਪੱਤਰਕਾਰਾਂ ਨੂੰ ਦਸਿਆ , ‘‘ਇਕ ਰਸਤੇ ਦੇ ਸ਼ੱਕੀ ਜ਼ਮੀਨੀ ਵਿਵਾਦ ਦੇ ਚੱਲਦਿਆਂ, ਮੁਲਜ਼ਮਾਂ ਨੇ ਨਾਰਿਕ ਰਾਏ ਅਤੇ ਉਨ੍ਹਾਂ ਦੇ ਪੁੱਤਰ ਜਿਤੇਂਦਰ ਕੁਮਾਰ ਨੂੰ ਗੋਲੀ ਮਾਰ ਦਿਤੀ , ਜੋ ਕਿ ਇਕ ਫ਼ੌਜੀ ਜਵਾਨ ਸੀ।
ਰਾਏ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕੁਮਾਰ ਨੇ ਸਦਰ ਹਸਪਤਾਲ ਵਿਚ ਆਖਰੀ ਸਾਹ ਲਿਆ ਜਿੱਥੇ ਉਨ੍ਹਾਂ ਨੂੰ ਇਲਾਜ ਲਈ ਲਿਜਾਇਆ ਗਿਆ ਸੀ।’’ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਚਾਰ ਕਾਰਤੂਸ ਬਰਾਮਦ ਕੀਤੇ ਹਨ ਅਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਅਗਲੀ ਕਾਰਵਾਈ ਅਤੇ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
