Patna Accident News: ਪਟਨਾ ਵਿੱਚ ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, 8 ਲੋਕਾਂ ਦੀ ਹੋਈ ਮੌਤ
Published : Aug 23, 2025, 8:49 am IST
Updated : Aug 23, 2025, 9:13 am IST
SHARE ARTICLE
Patna Major accident News in punjabi
Patna Major accident News in punjabi

Patna Accident News: ਆਟੋ ਅਤੇ ਟਰੱਕ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Patna Major accident News in punjabi : ਪਟਨਾ ਵਿਚ ਇਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਕਈ ਲੋਕ ਜ਼ਖ਼ਮੀ ਹੋਏ ਹਨ। ਇਹ ਹਾਦਸਾ ਸ਼ਨੀਵਾਰ ਸਵੇਰੇ ਸ਼ਾਹਜਹਾਂਪੁਰ ਦੇ ਦਾਨਿਆਵਾਨ ਹਿਲਸਾ ਸਟੇਟ ਹਾਈਵੇਅ 4 'ਤੇ ਸਿਗਾਰੀਆਵਾ ਸਟੇਸ਼ਨ ਨੇੜੇ ਵਾਪਰਿਆ। 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਦੀ ਹਸਪਤਾਲ ਵਿੱਚ ਮੌਤ ਹੋ ਗਈ। ਦਾਨਿਆਵਾਨ ਪੁਲਿਸ ਸਟੇਸ਼ਨ ਮੁਖੀ ਨੇ ਦੱਸਿਆ ਕਿ ਮ੍ਰਿਤਕ ਨਾਲੰਦਾ ਜ਼ਿਲ੍ਹੇ ਦੇ ਹਿਲਸਾ ਦੇ ਮਾਲਵਾ ਦੇ ਵਸਨੀਕ ਸਨ।

ਮ੍ਰਿਤਕਾਂ ਵਿੱਚ 5 ਔਰਤਾਂ ਵੀ ਸ਼ਾਮਲ ਹਨ। ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰਿਆਂ ਨੂੰ ਇਲਾਜ ਲਈ ਪੀਐਮਸੀਐਚ ਭੇਜਿਆ ਗਿਆ ਹੈ। ਹਾਦਸੇ ਤੋਂ ਬਾਅਦ, ਪਰਿਵਾਰਕ ਮੈਂਬਰ ਸੜਕ 'ਤੇ ਪਈਆਂ ਲਾਸ਼ਾਂ ਨੂੰ ਜੱਫੀ ਪਾ ਕੇ ਰੋਂਦੇ ਹੋਏ ਦੇਖੇ ਗਏ। ਸਥਾਨਕ ਲੋਕ ਹਾਦਸੇ ਨੂੰ ਲੈ ਕੇ ਗੁੱਸੇ ਵਿੱਚ ਹਨ।

ਟੱਕਰ ਤੋਂ ਬਾਅਦ, ਆਟੋ ਦੇ ਪਰਖੱਚੇ ਉਡ ਗਏ।  ਚਸ਼ਮਦੀਦ ਗਵਾਹ ਰਾਜੀਵ ਰੰਜਨ ਨੇ ਕਿਹਾ, 'ਇਹ ਘਟਨਾ ਸਵੇਰੇ 6 ਵਜੇ ਦੇ ਕਰੀਬ ਵਾਪਰੀ। ਟਰੱਕ ਨੇ ਆਟੋ ਨੂੰ ਬਹੁਤ ਜ਼ੋਰਦਾਰ ਟੱਕਰ ਮਾਰ ਦਿੱਤੀ। ਆਟੋ ਵਿੱਚ ਸਵਾਰ ਸਾਰੇ ਲੋਕ ਗੰਗਾ ਵਿੱਚ ਇਸ਼ਨਾਨ ਕਰਨ ਜਾ ਰਹੇ ਸਨ। 8 ਤੋਂ ਲੋਕਾਂ ਦੀ ਮੌਤ ਹੋ ਗਈ ਹੈ। 4-5 ਜ਼ਖ਼ਮੀ ਹਨ।'

(For more news apart from “Patna Major accident News in punjabi , ” stay tuned to Rozana Spokesman.)

Location: India, Bihar, Patna

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement