ਖ਼ਬਰਾਂ |

ਤਾਜ਼ਾ |

ਮੁਜੱਫਰਨਗਰ ’ਚ ਸੁਨਿਆਰੇ ਤੋਂ ਬਦਮਾਸ਼ਾਂ ਨੇ ਤਿੰਨ ਲੱਖ ਰੁਪਏ ਦੇ ਗਹਿਣੇ ਲੁੱਟੇ
Published : May 24, 2026, 1:51 pm IST
Updated : May 24, 2026, 1:51 pm IST
SHARE ARTICLE
Miscreants loot jewellery worth Rs 3 lakh from goldsmith in Muzaffarnagar
Miscreants loot jewellery worth Rs 3 lakh from goldsmith in Muzaffarnagar

ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

ਮੁਜੱਫਰਨਗਰ : ਪਾਨਾਪੁਰ ਕਰਿਆਤ ਥਾਣਾ ਖੇਤਰ ਵਿੱਚ ਬੇਖੌਫ ਬਦਮਾਸ਼ਾਂ ਨੇ ਤਿੰਨ ਲੱਖ ਦੇ ਗਹਿਣਿਆਂ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਪੁਲਿਸ ਪ੍ਰਸ਼ਾਸਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ।ਜ਼ਿਕਰਯੋਗ ਹੈ ਕਿ ਸ਼ੇਰੂਕਾਹੀ ਬਾਜ਼ਾਰ ਸਥਿਤ ਪਾਰਸਨਾਥ ਜਵੈਲਰਜ਼ ਦੇ ਮਾਲਕ ਧੀਰਜ ਕੁਮਾਰ ਦੁਕਾਨ ਬੰਦ ਕਰਕੇ ਹਰਿਦਾਸਪੁਰ ਸਕੂਲ ਰੋਡ ਰਾਹੀਂ ਆਪਣੇ ਘਰ ਮਨਪੁਰਾ ਪਿੰਡ ਵੱਲ ਜਾ ਰਹੇ ਸਨ। ਦੁਕਾਨ ਬੰਦ ਕਰਨ ਵੇਲੇ ਦੋ ਬਾਈਕ ਸਵਾਰ ਬਦਮਾਸ਼ ਦੁਕਾਨ ਦੇ ਆਲੇ-ਦੁਆਲੇ ਘੁੰਮਦੇ ਦਿਖਾਈ ਦਿੱਤੇ ਸਨ। ਦੁਕਾਨਦਾਰ ਦੇ ਨਿਕਲਦਿਆਂ ਹੀ ਦੋਵੇਂ ਪਿੱਛੇ ਲੱਗ ਗਏ । ਰਸਤੇ ਵਿੱਚ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਚਾਰ ਅਣਪਛਾਤੇ ਸਾਥੀਆਂ ਅਤੇ ਬਦਮਾਸ਼ਾਂ ਨੇ ਉਸ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਲਾਠੀ-ਡੰਡਿਆਂ ਨਾਲ ਕੁੱਟਮਾਰ ਕੀਤੀ । ਬਦਮਾਸ਼ਾਂ ਨੇ ਕਰੀਬ ਤਿੰਨ ਲੱਖ ਰੁਪਏ ਦੀ ਕੀਮਤ ਦੇ ਗਹਿਣੇ ਲੁੱਟ ਲਏ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਉੱਥੋਂ ਤੇਜ਼ੀ ਨਾਲ ਫਰਾਰ ਹੋ ਗਏ।

ਲੁੱਟ ਦੀ ਸੂਚਨਾ ਮਿਲਦਿਆਂ ਹੀ ਪਾਨਾਪੁਰ ਕਰੀਆਤ ਥਾਣੇ ਦੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ। ਐੱਸ.ਡੀ.ਪੀ.ਓ. ਪੱਛਮੀ-1 ਸੁਚਿਤਰਾ ਕੁਮਾਰੀ ਨੇ ਦੱਸਿਆ ਕਿ ਪੁਲਿਸ ਕਈ ਵੱਖ-ਵੱਖ ਬਿੰਦੂਆਂ 'ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਬਦਮਾਸ਼ਾਂ ਦੀ ਪਛਾਣ ਕਰਨ ਲਈ ਘਟਨਾ ਵਾਲੀ ਥਾਂ ਅਤੇ ਉਸ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ । ਡੀ.ਆਰ.ਯੂ. ਦੀ ਟੀਮ ਵੀ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਇਸ ਘਟਨਾ ਤੋਂ ਬਾਅਦ ਸਥਾਨਕ ਵਪਾਰੀਆਂ ਵਿੱਚ ਭਾਰੀ ਰੋਸ ਹੈ । ਉਨ੍ਹਾਂ ਨੇ ਪੁਲਿਸ ਤੋਂ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਅਤੇ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਮਾਮਲੇ ਦਾ ਪਰਦਾਫਾਸ਼ ਕਰ ਦਿੱਤਾ ਜਾਵੇਗਾ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM
Advertisement