ਖ਼ਬਰਾਂ |

ਤਾਜ਼ਾ |

ਕਾਂਗਰਸੀ ਆਗੂ ਅਲਕਾ ਲਾਂਬਾ ਮਹਿਲਾ ਰਾਖਵਾਂਕਰਨ ਪ੍ਰਦਰਸ਼ਨ ਮਾਮਲੇ ’ਚ ਦੋਸ਼ੀ ਕਰਾਰ
Published : May 25, 2026, 4:31 pm IST
Updated : May 25, 2026, 4:31 pm IST
SHARE ARTICLE
Congress leader Alka Lamba convicted in women's reservation protest case
Congress leader Alka Lamba convicted in women's reservation protest case

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੁਣਾਇਆ ਫ਼ੈਸਲਾ, 5 ਜੂਨ ਨੂੰ ਸਜ਼ਾ ਸਬੰਧੀ ਅਦਾਲਤ ’ਚ ਹੋਵੇਗੀ ਬਹਿਸ

ਨਵੀਂ ਦਿੱਲੀ : ਕਾਂਗਰਸ ਆਗੂ ਅਲਕਾ ਲਾਂਬਾ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਨੂੰ ਜੰਤਰ-ਮੰਤਰ 'ਤੇ ਮਹਿਲਾ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ ।  ਹੁਣ ਆਉਂਦੀ 5 ਜੂਨ ਨੂੰ ਅਲਕਾ ਲਾਂਬਾ ਦੀ ਸਜ਼ਾ 'ਤੇ ਅਦਾਲਤ ਵਿਚ ਬਹਿਸ ਹੋਵੇਗੀ। ਉੱਥੇ ਹੀ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ 'ਤੇ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਕਿਹਾ ਕਿ ਮੈਨੂੰ ਇਹੀ ਉਮੀਦ ਸੀ। ਹਾਲਾਂਕਿ ਮੈਂ ਡਰਨ ਵਾਲਿਆਂ ਵਿੱਚੋਂ ਨਹੀਂ ਹਾਂ।

ਜ਼ਿਕਰਯੋਗ ਹੈ ਕਿ ਇਹ ਜੁਲਾਈ 2024 ਦਾ ਮਾਮਲਾ ਹੈ, ਜਦੋਂ ਮਾਨਸੂਨ ਸੈਸ਼ਨ ਚੱਲ ਰਿਹਾ ਸੀ ਅਤੇ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਦੇ ਤੌਰ 'ਤੇ ਮੈਂ ਅਤੇ ਮੇਰੀਆਂ ਸਾਰੀਆਂ ਭੈਣਾਂ ਆਪਣੇ ਸੰਵਿਧਾਨਕ ਅਤੇ ਲੋਕਤੰਤਰਿਕ ਅਧਿਕਾਰਾਂ ਤਹਿਤ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੀਆਂ ਸੀ। ਅਸੀਂ ਔਰਤਾਂ ਲਈ ਰਾਖਵਾਂਕਰਨ ਅਤੇ ਸੁਰੱਖਿਆ ਲਾਗੂ ਕਰਨ ਦੀ ਮੰਗ ਕਰ ਰਹੇ ਸੀ।

ਅਲਕਾ ਲਾਂਬਾ ਨੇ ਅੱਗੇ ਕਿਹਾ ਕਿ ਪ੍ਰਦਰਸ਼ਨ ਦੇ ਦੌਰਾਨ ਹੀ ਮਾਮਲੇ ਵਿੱਚ ਦਬਾਅ ਹੇਠ ਆ ਕੇ ਪੁਲਿਸ ਨੇ ਮੇਰੇ ਖ਼ਿਲਾਫ਼ ਐਫ.ਆਈ.ਆਰ. ਅਤੇ ਚਾਰਜਸ਼ੀਟ ਦਾਇਰ ਕਰ ਦਿੱਤੀ ਸੀ । ਅੱਜ ਮੈਨੂੰ ਪਤਾ ਲੱਗਾ ਕਿ ਅਦਾਲਤ ਨੇ ਮੈਨੂੰ ਦੋਸ਼ੀ ਠਹਿਰਾਇਆ ਗਿਆ ਹੈ, ਇਹ ਇੱਕ ਬਹੁਤ ਵੱਡਾ ਅਪਰਾਧ ਹੈ । ਮੈਂ ਡਰਨ ਵਾਲਿਆਂ ਵਿੱਚੋਂ ਨਹੀਂ ਹਾਂ । ਤੁਸੀਂ ਮੈਨੂੰ ਜੋ ਮਰਜ਼ੀ ਸਜ਼ਾ ਦੇ ਸਕਦੇ ਹੋ । ਇਹ ਔਰਤਾਂ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ । ਇਸ ਕਾਰਨ ਪੂਰੇ ਦੇਸ਼ ਵਿੱਚ ਅਫ਼ਰਾ-ਤਫ਼ਰੀ ਮਚੀ ਹੋਈ ਹੈ ਅਤੇ ਲੋਕ ਮਦਦ ਲਈ ਗੁਹਾਰ ਲਗਾ ਰਹੇ ਹਨ, ਅਤੇ ਜੇਕਰ ਅਸੀਂ ਇਸ ਦੇ ਲਈ ਲੜਦੇ ਹਾਂ ਤਾਂ ਸਾਨੂੰ ਹੀ ਦੋਸ਼ੀ ਠਹਿਰਾ ਦਿੱਤਾ ਜਾਂਦਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM
Advertisement