ਬਿਹਾਰ ਕੈਬਨਿਟ ਵਲੋਂ ਇਕ ਕਰੋੜ ਨੌਕਰੀਆਂ ਦੇਣ ਦਾ ਫ਼ੈਸਲਾ
Published : Nov 26, 2025, 6:56 am IST
Updated : Nov 26, 2025, 7:40 am IST
SHARE ARTICLE
Bihar Cabinet decides to provide one crore jobs
Bihar Cabinet decides to provide one crore jobs

''ਬਿਹਾਰ ਨੂੰ ਅਗਲੇ ਪੰਜ ਸਾਲਾਂ ਵਿਚ ‘ਇਕ ਬੈਕ-ਐਂਡ ਹੱਬ ਅਤੇ ਗਲੋਬਲ ਵਰਕਪਲੇਸ' ਵਜੋਂ ਵਿਕਸਤ ਕੀਤਾ ਜਾਵੇਗਾ''

ਪਟਨਾ : ਬਿਹਾਰ ਵਿਚ ਨਵੀਂ ਬਣੀ ਕੈਬਨਿਟ ਨੇ ਮੰਗਲਵਾਰ ਨੂੰ ਅਪਣੀ ਪਹਿਲੀ ਬੈਠਕ ਕੀਤੀ ਅਤੇ ਅਗਲੇ ਪੰਜ ਸਾਲਾਂ ’ਚ ਸੂਬੇ ਦੇ ਨੌਜੁਆਨਾਂ ਨੂੰ ਇਕ ਕਰੋੜ ਨੌਕਰੀਆਂ ਦੇਣ ਦਾ ਫੈਸਲਾ ਕੀਤਾ।

ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਿਹਾਰ ਦੇ ਮੁੱਖ ਸਕੱਤਰ ਪ੍ਰਤਯਯ ਅਮਿ੍ਰਤ ਨੇ ਕਿਹਾ ਕਿ ਵਿਆਪਕ ਰੁਜ਼ਗਾਰ ਪੈਦਾ ਕਰਨ ਅਤੇ ਉਦਯੋਗਿਕ ਵਿਕਾਸ ਉਤੇ ਚਰਚਾ ਦਾ ਮੁੱਖ ਕੇਂਦਰ ਸੀ।

ਉਨ੍ਹਾਂ ਨੇ ਕਿਹਾ, ‘‘ਬਿਹਾਰ ਨੂੰ ਪੂਰਬੀ ਭਾਰਤ ਦਾ ‘ਟੈੱਕ ਹੱਬ’ ਬਣਾਉਣ ਲਈ ਇਕ ਰੱਖਿਆ ਗਲਿਆਰਾ, ਸੈਮੀਕੰਡਕਟਰ ਨਿਰਮਾਣ ਪਾਰਕ, ਗਲੋਬਲ ਸਮਰੱਥਾ ਕੇਂਦਰ, ਮੈਗਾ ਟੈੱਕ ਸਿਟੀ ਅਤੇ ਫਿਟਨੈਸ ਸਿਟੀ ਸਥਾਪਿਤ ਕੀਤੇ ਜਾਣਗੇ।’’ ਉਨ੍ਹਾਂ ਕਿਹਾ ਕਿ ਨਵੇਂ ਯੁੱਗ ਦੀ ਆਰਥਕਤਾ ਤਹਿਤ, ਬਿਹਾਰ ਨੂੰ ਅਗਲੇ ਪੰਜ ਸਾਲਾਂ ਵਿਚ ‘ਇਕ ਬੈਕ-ਐਂਡ ਹੱਬ ਅਤੇ ਗਲੋਬਲ ਵਰਕਪਲੇਸ’ ਵਜੋਂ ਵਿਕਸਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਮਰਪਿਤ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement