Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Published : Jan 1, 2025, 3:08 pm IST
Updated : Jan 1, 2025, 3:08 pm IST
SHARE ARTICLE
Gold-Silver Price Today latest news in punjabi
Gold-Silver Price Today latest news in punjabi

ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਸਵੇਰੇ ਅਤੇ ਸ਼ਾਮ ਦੇ ਸੋਨੇ ਦੇ ਰੇਟ ਦੇ ਅਪਡੇਟਸ ਨੂੰ ਜਾਣ ਸਕਦੇ ਹੋ।

 

Gold-Silver Price Today: ਭਾਰਤੀ ਸਰਾਫਾ ਬਾਜ਼ਾਰ ਵਿੱਚ ਅੱਜ ਨਵੇਂ ਸਾਲ ਦੀ ਸਵੇਰ ਯਾਨੀ 01 ਜਨਵਰੀ 2025 ਨੂੰ ਸੋਨੇ ਦੀਆਂ ਕੀਮਤਾਂ ਵਿਚ ਵਾਧਾ ਅਤੇ ਚਾਂਦੀ ਦੀ ਕੀਮਤ ਵਿਚ ਗਿਰਾਵਟ ਦੇਖਣ ਨੂੰ ਮਿਲੀ ਹੈ।

ਸੋਨਾ ਹੁਣ 76 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ ਹੈ, ਜਦਕਿ ਚਾਂਦੀ ਦੀ ਕੀਮਤ 85 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ 'ਤੇ 999 ਸ਼ੁੱਧਤਾ ਵਾਲੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 76534 ਰੁਪਏ ਹੈ। ਜਦੋਂ ਕਿ 999 ਸ਼ੁੱਧ ਚਾਂਦੀ ਦੀ ਕੀਮਤ 85900 ਰੁਪਏ ਹੈ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ ਮੰਗਲਵਾਰ ਸ਼ਾਮ ਨੂੰ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 76162 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਅੱਜ (ਬੁੱਧਵਾਰ) ਸਵੇਰੇ ਮਹਿੰਗਾ ਹੋ ਕੇ 76534 ਰੁਪਏ ਤਕ ਪਹੁੰਚ ਗਈ ਹੈ। ਇਸੇ ਤਰ੍ਹਾਂ ਸ਼ੁੱਧਤਾ ਦੇ ਆਧਾਰ 'ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।

ਅੱਜ 22 ਕੈਰੇਟ ਸੋਨੇ ਦੇ ਰੇਟ

ਅਧਿਕਾਰਤ ਵੈੱਬਸਾਈਟ ibjarates.com ਮੁਤਾਬਕ ਅੱਜ 995 ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 76228 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 916 (22 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 70105 ਰੁਪਏ ਪ੍ਰਤੀ 10 ਗ੍ਰਾਮ ਹੈ। 750 (18 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 57401 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 585 (14 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 44772 ਰੁਪਏ ਪ੍ਰਤੀ 10 ਗ੍ਰਾਮ ਹੈ।

ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਸਵੇਰੇ ਅਤੇ ਸ਼ਾਮ ਦੇ ਸੋਨੇ ਦੇ ਰੇਟ ਦੇ ਅਪਡੇਟਸ ਨੂੰ ਜਾਣ ਸਕਦੇ ਹੋ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement