Gold Price Today News: ਸਸਤਾ ਸੋਨਾ ਭੁੱਲ ਜਾਓ, ਭਾਰਤ ਵਿਚ ਮੁੜ ਸੋਨੇ ਦੀਆਂ ਕੀਮਤਾਂ ਵਿਚ ਹੋਇਆ ਵਾਧਾ

By : GAGANDEEP

Published : Apr 1, 2024, 2:11 pm IST
Updated : Apr 1, 2024, 2:11 pm IST
SHARE ARTICLE
Gold Price Today News in punjabi
Gold Price Today News in punjabi

Gold Price Today News: 10 ਗ੍ਰਾਮ ਸੋਨਾ 1,712 ਰੁਪਏ ਮਹਿੰਗਾ ਹੋ ਕੇ ਹੋਇਆ 68,964 ਰੁਪਏ

Gold Price Today News in punjabi : ਸੋਨਾ ਅੱਜ ਯਾਨੀ 1 ਅਪ੍ਰੈਲ ਨੂੰ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ ਸੋਨਾ 1,712 ਰੁਪਏ ਮਹਿੰਗਾ ਹੋ ਕੇ 68,964 ਰੁਪਏ ਹੋ ਗਿਆ ਹੈ। ਇਸ ਸਾਲ ਹੁਣ ਤੱਕ ਸਿਰਫ 3 ਮਹੀਨਿਆਂ 'ਚ ਸੋਨੇ ਦੀ ਕੀਮਤ 'ਚ 5662 ਰੁਪਏ ਦਾ ਵਾਧਾ ਹੋਇਆ ਹੈ। 1 ਜਨਵਰੀ ਨੂੰ ਸੋਨਾ 63,302 ਰੁਪਏ ਸੀ।

ਇਹ ਵੀ ਪੜ੍ਹੋ: Punjab News : ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਪਾਕਿਸਤਾਨੀ ਘੁਸਪੈਠੀਏ ਨੂੰ BSF ਨੇ ਕੀਤਾ ਗ੍ਰਿਫ਼ਤਾਰ

ਚਾਂਦੀ 'ਚ ਵੀ ਅੱਜ ਤੇਜ਼ੀ ਦੇਖਣ ਨੂੰ ਮਿਲੀ ਹੈ। ਇਹ 1,273 ਰੁਪਏ ਮਹਿੰਗੀ ਹੋ ਕੇ 75,400 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਪਹਿਲਾਂ ਇਹ 74,127 ਰੁਪਏ 'ਤੇ ਸੀ। ਚਾਂਦੀ ਨੇ ਪਿਛਲੇ ਸਾਲ 4 ਦਸੰਬਰ ਨੂੰ ਯਾਨੀ 2023 'ਚ 77,073 ਦਾ ਸਭ ਤੋਂ ਉੱਚਾ ਪੱਧਰ ਬਣਾਇਆ ਸੀ।

ਅਧਿਕਾਰਤ ਵੈੱਬਸਾਈਟ ibjarates.com ਮੁਤਾਬਕ ਅੱਜ 995 ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 68,964 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 916 (22 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 63171 ਰੁਪਏ ਪ੍ਰਤੀ 10 ਗ੍ਰਾਮ ਹੈ। 750 (18 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 51723 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 585 (14 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 40344 ਰੁਪਏ ਪ੍ਰਤੀ 10 ਗ੍ਰਾਮ ਹੈ।

ਇਹ ਵੀ ਪੜ੍ਹੋ: VIRAL VIDEO: ਜਦੋਂ ਸੱਪ ਨੂੰ ਪਾਣੀ ਪਿਲਾ ਰਿਹਾ ਸੀ ਨੌਜਵਾਨ .....ਤਾਂ ਅੱਗੇ ਜੋ ਹੋਇਆ, ਦੇਖੋ ਵੀਡੀਓ 

ਸੋਨੇ 'ਚ ਤੇਜ਼ੀ ਦੇ 4 ਕਾਰਨ
2024 ਵਿੱਚ ਵਿਸ਼ਵਵਿਆਪੀ ਮੰਦੀ ਦਾ ਡਰ
ਵਿਆਹਾਂ ਦੇ ਸੀਜ਼ਨ ਕਾਰਨ ਸੋਨੇ ਦੀ ਮੰਗ ਵਧੀ 
ਡਾਲਰ ਇੰਡੈਕਸ ਕਮਜ਼ੋਰ ਹੋਇਆ ਹੈ
ਦੁਨੀਆ ਭਰ ਦੇ ਕੇਂਦਰੀ ਬੈਂਕ ਸੋਨਾ ਖਰੀਦ ਰਹੇ ਹਨ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਿਛਲੇ ਮਹੀਨੇ ਯਾਨੀ ਮਾਰਚ 'ਚ ਸੋਨੇ ਦੀ ਕੀਮਤ 'ਚ ਸ਼ਾਨਦਾਰ ਵਾਧਾ ਹੋਇਆ ਸੀ। 1 ਮਾਰਚ ਨੂੰ ਸੋਨਾ 62,592 ਰੁਪਏ ਪ੍ਰਤੀ ਗ੍ਰਾਮ ਸੀ, ਜੋ 31 ਮਾਰਚ ਨੂੰ 67,252 ਰੁਪਏ ਪ੍ਰਤੀ ਗ੍ਰਾਮ 'ਤੇ ਪਹੁੰਚ ਗਿਆ। ਮਤਲਬ ਮਾਰਚ 'ਚ ਇਸ ਦੀ ਕੀਮਤ 4,660 ਰੁਪਏ ਵਧ ਗਈ। ਇਸ ਦੇ ਨਾਲ ਹੀ ਚਾਂਦੀ ਵੀ 69,977 ਰੁਪਏ ਤੋਂ ਵਧ ਕੇ 74,127 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਬਾਜ਼ਾਰ ਮਾਹਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਸੋਨਾ 72 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਚਾਂਦੀ ਵੀ 75 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਸਕਦੀ ਹੈ।

(For more Punjabi news apart from Gold Price Today News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement