Gold and silver prices today: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ
Published : Mar 7, 2024, 6:17 pm IST
Updated : Mar 7, 2024, 6:17 pm IST
SHARE ARTICLE
Gold and silver prices today News in punjabi
Gold and silver prices today News in punjabi

Gold and silver prices News: ਚਾਂਦੀ 411 ਰੁਪਏ ਮਹਿੰਗੀ ਹੋ ਕੇ 72,121 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ

Gold and silver prices today News in punjabi: ਸੋਨੇ ਦੀ ਕੀਮਤ ਅੱਜ ਯਾਨੀ ਵੀਰਵਾਰ (7 ਮਾਰਚ) ਨੂੰ ਪਹਿਲੀ ਵਾਰ 65,000 ਰੁਪਏ ਨੂੰ ਪਾਰ ਕਰ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ ਸੋਨਾ 556 ਰੁਪਏ ਮਹਿੰਗਾ ਹੋ ਕੇ 66,000 ਰੁਪਏ ਹੋ ਗਈ। ਇਸ ਦੇ ਨਾਲ ਹੀ ਅੱਜ ਚਾਂਦੀ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਹ 411 ਰੁਪਏ ਮਹਿੰਗਾ ਹੋ ਕੇ 72,121 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਪਹਿਲਾਂ ਇਹ 71,710 ਰੁਪਏ 'ਤੇ ਸੀ। ਪਿਛਲੇ ਸਾਲ 4 ਦਸੰਬਰ ਨੂੰ ਚਾਂਦੀ ਨੇ 77,000 ਰੁਪਏ ਦਾ ਸਭ ਤੋਂ ਉੱਚਾ ਪੱਧਰ ਬਣਾਇਆ ਸੀ।

ਇਹ ਵੀ ਪੜ੍ਹੋ: Punjab Vigilance News: ਵਿਜੀਲੈਂਸ ਵਲੋਂ ਸਿਵਲ ਸਰਜਨ ਦਫਤਰ ਦਾ ਸੇਵਾਮੁਕਤ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਸੋਨੇ 'ਚ ਵਾਧੇ ਦੇ 4 ਕਾਰਨ
2024 ਵਿਚ ਵਿਸ਼ਵਵਿਆਪੀ ਮੰਦੀ ਦਾ ਡਰ
ਵਿਆਹਾਂ ਦੇ ਸੀਜ਼ਨ ਕਾਰਨ ਸੋਨੇ ਦੀ ਵਧੀ ਮੰਗ 
ਡਾਲਰ ਇੰਡੈਕਸ ਕਮਜ਼ੋਰ ਹੋਇਆ ਹੈ
ਦੁਨੀਆ ਭਰ ਦੇ ਕੇਂਦਰੀ ਬੈਂਕ ਸੋਨਾ ਖਰੀਦ ਰਹੇ ਹਨ

ਇਹ ਵੀ ਪੜ੍ਹੋ: Canada News: ਕੈਨੇਡਾ 'ਚ 25 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ 

ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੋਨੇ 'ਚ ਤੇਜ਼ੀ ਜਾਰੀ ਰਹਿ ਸਕਦੀ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਸੋਨਾ 67 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਨਵੇਂ ਨਿਯਮ ਦੇ ਤਹਿਤ 1 ਅਪ੍ਰੈਲ ਤੋਂ ਛੇ ਅੰਕਾਂ ਵਾਲੀ ਅਲਫਾਨਿਊਮੇਰਿਕ ਹਾਲਮਾਰਕਿੰਗ ਤੋਂ ਬਿਨਾਂ ਸੋਨਾ ਨਹੀਂ ਵੇਚਿਆ ਜਾਵੇਗਾ। ਜਿਸ ਤਰ੍ਹਾਂ ਆਧਾਰ ਕਾਰਡ 'ਤੇ 12 ਅੰਕਾਂ ਦਾ ਕੋਡ ਹੁੰਦਾ ਹੈ, ਉਸੇ ਤਰ੍ਹਾਂ ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੋ ਸਕਦਾ ਹੈ ਜਿਵੇਂ ਕਿ ਕੁਝ ਇਸ ਤਰ੍ਹਾਂ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਉਣਾ ਸੰਭਵ ਹੋ ਗਿਆ ਹੈ ਕਿ ਸੋਨੇ ਦੇ ਕਿੰਨੇ ਕੈਰੇਟ ਹਨ।

(For more news apart from A 25-year-old Punjabi youth was shot dead in Canada News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement