ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ 20 ਪੈਸੇ ਦੀ ਵੱਡੀ ਗਿਰਾਵਟ. ਹੁਣ ਤਕ ਦੇ ਸੱਭ ਤੋਂ ਹੇਠਲੇ ਪੱਧਰ ’ਤੇ ਪੁੱਜਾ
Published : Dec 9, 2024, 10:56 pm IST
Updated : Dec 9, 2024, 10:56 pm IST
SHARE ARTICLE
Rupee Vs. Dollar
Rupee Vs. Dollar

ਇਕ ਮਹੀਨੇ ਦੀ ਸਭ ਤੋਂ ਵੱਡੀ ਗਿਰਾਵਟ ਨਾਲ ਅੱਜ 84.86 ਰੁਪਏ ਪ੍ਰਤੀ ਡਾਲਰ ਦੇ ਪੱਧਰ ’ਤੇ ਬੰਦ ਹੋਇਆ

ਮੁੰਬਈ : ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ 20 ਪੈਸੇ ਦੀ ਇਕ ਮਹੀਨੇ ਦੀ ਸਭ ਤੋਂ ਵੱਡੀ ਗਿਰਾਵਟ ਨਾਲ 84.86 ਦੇ ਪੱਧਰ ’ਤੇ ਬੰਦ ਹੋਇਆ। ਭੂ-ਸਿਆਸੀ ਸਥਿਤੀਆਂ ’ਚ ਅਸਧਾਰਨ ਅਸਥਿਰਤਾ ਅਤੇ ਘਰੇਲੂ ਸਟਾਕ ਮਾਰਕੀਟ ’ਚ ਕਮਜ਼ੋਰ ਰੁਝਾਨ ਨੇ ਰੁਪਏ ਦੀ ਕੀਮਤ ਨੂੰ ਘਟਾ ਦਿਤਾ ਅਤੇ ਇਹ ਡਾਲਰ ਦੇ ਮੁਕਾਬਲੇ ਕਮਜ਼ੋਰ ਹੋ ਗਿਆ। 

ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਆਯਾਤਕਾਂ ਅਤੇ ਵਿਦੇਸ਼ੀ ਬੈਂਕਾਂ ਵਲੋਂ ਡਾਲਰ ਦੀ ਮੰਗ ਕਾਰਨ ਰੁਪਿਆ ਵੀ ਕਮਜ਼ੋਰ ਰਿਹਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 84.70 ਦੇ ਪੱਧਰ ’ਤੇ ਖੁੱਲ੍ਹਿਆ। ਕਾਰੋਬਾਰ ਦੌਰਾਨ ਇਹ 84.86 ਦੇ ਹੇਠਲੇ ਪੱਧਰ ਨੂੰ ਛੂਹ ਗਿਆ। ਅਖ਼ੀਰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 20 ਪੈਸੇ ਦੀ ਗਿਰਾਵਟ ਨਾਲ 84.86 ਦੇ ਸੱਭ ਤੋਂ ਹੇਠਲੇ ਪੱਧਰ ’ਤੇ ਬੰਦ ਹੋਇਆ। 

ਸ਼ੁਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 5 ਪੈਸੇ ਮਜ਼ਬੂਤ ਹੋ ਕੇ 84.66 ਦੇ ਪੱਧਰ ’ਤੇ ਬੰਦ ਹੋਇਆ ਸੀ। ਇਸ ਦੌਰਾਨ ਡਾਲਰ ਇੰਡੈਕਸ 0.09 ਫੀ ਸਦੀ ਡਿੱਗ ਕੇ 105.96 ਦੇ ਪੱਧਰ ’ਤੇ ਆ ਗਿਆ। ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.89 ਫੀ ਸਦੀ ਦੀ ਤੇਜ਼ੀ ਨਾਲ 71.75 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ। 

ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਨਿਵੇਸ਼ਕ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਦੇ ਐਲਾਨ ਤੋਂ ਬਾਅਦ ਅਗਲੇ ਸੰਕੇਤਾਂ ਲਈ ਉਦਯੋਗਿਕ ਉਤਪਾਦਨ (ਆਈ.ਆਈ.ਪੀ.) ਅਤੇ ਖਪਤਕਾਰ ਮੁੱਲ ਸੂਚਕ ਅੰਕ (ਸੀ.ਪੀ.ਆਈ.) ਮਹਿੰਗਾਈ ਦੇ ਅੰਕੜਿਆਂ ਦੀ ਉਡੀਕ ਕਰਨਗੇ। 

ਬੰਬਈ ਸ਼ੇਅਰ ਬਾਜ਼ਾਰ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 200.66 ਅੰਕ ਡਿੱਗ ਕੇ 81,508.46 ਅੰਕ ’ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 58.80 ਅੰਕ ਡਿੱਗ ਕੇ 24,619.00 ਅੰਕ ’ਤੇ ਬੰਦ ਹੋਇਆ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 724.27 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement