ਖੰਡ ਲਈ ਆਸਟ੍ਰੇਲੀਆ ਨੇ ਭਾਰਤ ਨਾਲ ਲੜਾਈ ਕੀਤੀ ਤੇਜ਼
Published : Jul 12, 2019, 7:37 pm IST
Updated : Jul 12, 2019, 7:37 pm IST
SHARE ARTICLE
Australia escalates sugar fight with India
Australia escalates sugar fight with India

ਆਸਟ੍ਰੇਲੀਆ ਨੇ ਵਿਸ਼ਵ ਵਪਾਰ ਸੰਗਠਨ ਨੂੰ ਮਾਮਲੇ ਦੇ ਨਿਪਟਾਰੇ ਲਈ ਕਮੇਟੀ ਬਣਾਉਣ ਬਾਰੇ ਕਿਹਾ

ਮੈਲਬਰਨ : ਆਸਟ੍ਰੇਲੀਆ ਨੇ ਭਾਰਤ ਨਾਲ ਖੰਡ ਦੇ ਵਪਾਰ ਨੂੰ ਲੈ ਕੇ ਅਪਣੀ ਲੜਾਈ ਨੂੰ ਤੇਜ਼ ਕਰਦਿਆਂ ਵਿਸ਼ਵ ਵਪਾਰ ਸੰਗਠਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਇਕ ਕਮੇਟੀ ਬਣਾਵੇ। ਆਸਟ੍ਰੇਲੀਆ ਨੇ ਸੰਗਠਨ ਨੂੰ ਇਹ ਜਾਂਚ ਕਰਨ ਦੀ ਅਪੀਲ ਕੀਤੀ ਹੈ ਕਿ ਦੁਨੀਆਂ ਦਾ ਦੂਜਾ ਸੱਭ ਤੋਂ ਵੱਡਾ ਚੀਨੀ ਉਤਪਾਦਕ ਦੇਸ਼ ਕਿਤੇ ਖੇਤੀ ਸਬਸਿਡੀ ਸਬੰਧੀ ਅਪਣੀ ਵਚਨਬੱਧਤਾ ਦੀ ਉਲੰਘਣਾ ਤਾਂ ਨਹੀਂ ਕਰ ਰਿਹੈ।

Australia, IndiaAustralia, India

ਮਾਰਚ ਮਹੀਨੇ ਵਿਚ ਆਸਟ੍ਰੇਲੀਆ ਇਸ ਮੁੱਦੇ 'ਤੇ ਬ੍ਰਾਜ਼ੀਲ ਦੇ ਨਾਲ ਆ ਗਿਆ ਸੀ ਅਤੇ ਉਸ ਨੇ ਸੰਗਠਨ ਵਿਚ ਭਾਰਤ ਦੇ ਵਿਰੋਧ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਆਸਟ੍ਰੇਲੀਆ ਦਾ ਦੋਸ਼ ਹੈ ਕਿ ਭਾਰਤ ਵਲੋਂ ਗੰਨਾ ਕਿਸਾਨਾਂ ਨੂੰ ਲਗਾਤਾਰ ਸਬਸਿਡੀ ਦਿਤੀ ਜਾ ਰਹੀ ਹੈ ਜਿਸ ਨਾਲ ਆਲਮੀ ਪੱਧਰ 'ਤੇ ਖੰਡ ਦਾ ਜ਼ਿਆਦਾ ਉਤਪਾਦਨ ਹੋਣ ਨਾਲ ਬਾਜ਼ਾਰ ਵਿਚ ਇਸ ਦੀਆਂ ਕੀਮਤਾਂ ਵਿਚ ਗਿਰਾਵਟ ਆਈ ਹੈ।

SugarSugar

ਆਸਟ੍ਰੇਲੀਆ ਨੇ ਬ੍ਰਾਜ਼ੀਲ ਅਤੇ ਗਵਾਟੇਮਾਲਾ ਦੇ ਨਾਲ ਮਿਲ ਕੇ ਵਿਸ਼ਵ ਵਪਾਰ ਸੰਗਠਨ ਨੂੰ ਇਹ ਵਿਵਾਦ ਹੱਲ ਕਰਨ ਲਈ ਇਕ ਕਮੇਟੀ ਬਣਾਉਣ ਦੀ ਅਪੀਲ ਕੀਤਾ ਹੈ ਜੋ ਇਸ ਗੱਲ ਦੀ ਜਾਂਚ ਕਰੇ ਕਿ ਭਾਰਤ ਵਲੋਂ ਇਸ ਮੁੱਦੇ 'ਤੇ ਵਚਨਬੱਧਤਾ ਦੀ ਉਲੰਘਣਾ ਤਾਂ ਨਹੀਂ ਕੀਤੀ ਜਾ ਰਹੀ ਹੈ। ਆਸਟ੍ਰੇਲੀਆ ਦੀ ਵਿੱਤੀ ਸਮੀਖਿਆ ਰਿਪੋਰਟ ਵਿਚ ਵਪਾਰ ਮੰਤਰੀ ਸਾਈਮਨ ਬਰਮਿੰਘਮ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭਾਰਤ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਉਠਾਏ ਹਨ ਅਤੇ ਉਹ ਵਚਨਬਧਤਾ ਦੀ ਉਲੰਘਣਾ ਕਰਦੇ ਹੋਏ ਲਗਾਤਾਰ ਸਬਸਿਡੀ ਦੇ ਰਿਹਾ ਹੈ।  (ਏਜੰਸੀ)
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement