Gold Price Today News: ਸਸਤਾ ਸੋਨਾ ਭੁੱਲ ਜਾਓ, ਭਾਰਤ ਵਿਚ ਮੁੜ ਸੋਨੇ ਦੀਆਂ ਕੀਮਤਾਂ ਵਿਚ ਹੋਇਆ ਵਾਧਾ
Published : Jul 12, 2024, 2:03 pm IST
Updated : Jul 12, 2024, 2:08 pm IST
SHARE ARTICLE
Gold Price Today News in punjabi
Gold Price Today News in punjabi

Gold Price Today News: 24 ਕੈਰੇਟ ਸੋਨੇ ਦਾ 10 ਗ੍ਰਾਮ 135 ਰੁਪਏ ਵਧ ਕੇ 72,751 ਰੁਪਏ ਹੋ ਗਿਆ ਹੈ।

Gold Price Today News in punjabi : ਅੱਜ ਯਾਨੀ 12 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 135 ਰੁਪਏ ਵਧ ਕੇ 72,751 ਰੁਪਏ ਹੋ ਗਿਆ ਹੈ। ਕੱਲ੍ਹ ਇਸ ਦੀ ਕੀਮਤ 72,616 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਇਹ ਵੀ ਪੜ੍ਹੋ: Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ  

ਇਸ ਦੇ ਨਾਲ ਹੀ ਇਕ ਕਿਲੋ ਚਾਂਦੀ 358 ਰੁਪਏ ਦੇ ਵਾਧੇ ਨਾਲ 92,205 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। ਇਸ ਤੋਂ ਪਹਿਲਾਂ ਚਾਂਦੀ 91,847 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਇਸ ਸਾਲ ਚਾਂਦੀ 29 ਮਈ ਨੂੰ 94,280 ਰੁਪਏ ਪ੍ਰਤੀ ਸ਼ੇਅਰ ਦੇ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਈ ਸੀ।

4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ
ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,450 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,570 ਰੁਪਏ ਹੈ।
ਮੁੰਬਈ— 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,300 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,420 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 67,300 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 73,420 ਰੁਪਏ ਹੈ।

 

ਇਹ ਵੀ ਪੜ੍ਹੋ: Haryana Accident News: ਸਕੂਲੀ ਵਿਦਿਆਰਥੀਆਂ ਨਾਲ ਭਰੇ ਈ- ਰਿਕਸ਼ਾ ਨੂੰ ਟਰੈਕਟਰ ਨੇ ਮਾਰੀ ਟੱਕਰ, ਮਚ ਗਿਆ ਚੀਕ ਚਿਹਾੜਾ

ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,600 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 74,020 ਰੁਪਏ ਹੈ।
ਭੋਪਾਲ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,350 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,470 ਰੁਪਏ ਹੈ।
ਇਸ ਸਾਲ ਸੋਨੇ ਦੀਆਂ ਕੀਮਤਾਂ 'ਚ ਹੁਣ ਤੱਕ 9 ਹਜ਼ਾਰ ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।

ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 9,399 ਰੁਪਏ ਪ੍ਰਤੀ 10 ਗ੍ਰਾਮ ਵਧੀ ਹੈ। ਸਾਲ ਦੀ ਸ਼ੁਰੂਆਤ 'ਚ ਇਹ 63,352 ਰੁਪਏ 'ਤੇ ਸੀ। ਜੋ ਹੁਣ 72,751 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। ਸਾਲ ਦੀ ਸ਼ੁਰੂਆਤ 'ਚ ਚਾਂਦੀ 73,395 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ ਜੋ ਹੁਣ 92,205 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਿਆ ਹੈ। ਯਾਨੀ ਇਸ ਸਾਲ ਚਾਂਦੀ 18,810 ਰੁਪਏ ਵਧੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਦੇ ਮੁਤਾਬਕ, ਇਸ ਨਾਲ ਆਉਣ ਵਾਲੇ ਦਿਨਾਂ 'ਚ ਸੋਨੇ ਅਤੇ ਚਾਂਦੀ 'ਚ ਹੋਰ ਵਾਧਾ ਹੋ ਸਕਦਾ ਹੈ। ਇਸ ਸਾਲ ਦੇ ਅੰਤ ਤੱਕ ਸੋਨਾ 78 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਜਦੋਂਕਿ ਚਾਂਦੀ ਵੀ 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ।

 

​(For more Punjabi news apart from Gold Price Today News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement