ਫ਼ਰਜ਼ੀ ਖਾਤਿਆਂ ਨੂੰ ਬੰਦ ਕਰਨ ਲਈ ‘ਐਕਸ’ ਦਾ ਵੱਡਾ ਫ਼ੈਸਲਾ, ਹੁਣ ਮੁਫ਼ਤ ’ਚ ਨਹੀਂ ਹੋ ਸਕੇਗਾ ਲਾਈਕ ਜਾਂ ਪੋਸਟ
Published : Apr 16, 2024, 3:40 pm IST
Updated : Apr 16, 2024, 3:40 pm IST
SHARE ARTICLE
Elon Musk
Elon Musk

ਇੰਟਰਨੈੱਟ ਖਪਤਕਾਰਾਂ ਨੇ ਦਿਤੀ ਰਲਵੀਂ-ਮਿਲਵੀਂ ਪ੍ਰਤੀਕਿਰਿਆ

ਨਵੀਂ ਦਿੱਲੀ, 16 ਅਪ੍ਰੈਲ: ਜਾਅਲੀ ਖਾਤਿਆਂ ਦੀ ਵਧਦੀ ਗਿਣਤੀ ਨੂੰ ਰੋਕਣ ਲਈ ਸੋਸ਼ਲ ਮੀਡੀਆ ਮੰਚ ‘ਐਕਸ’ (ਪਹਿਲਾਂ ਟਵਿੱਟਰ) ਹੁਣ ਨਵੇਂ ਯੂਜ਼ਰਸ ਤੋਂ ਕੁੱਝ ਵੀ ਸ਼ੇਅਰ ਕਰਨ, ਪੋਸਟ ਲਾਈਕ ਕਰਨ, ਬੁੱਕਮਾਰਕ ਕਰਨ ਅਤੇ ਪੋਸਟ ਦਾ ਜਵਾਬ ਦੇਣ ਦੇ ਬਦਲ ਦੀ ਵਰਤੋਂ ਕਰਨ ਲਈ ਮਾਮੂਲੀ ਫੀਸ ਲਵੇਗਾ। ਪ੍ਰਯੋਗਕਰਤਾ ਹੁਣ ਮੁਫਤ ’ਚ ਸਿਰਫ਼ ਮੰਚ ਦੀ ਵਰਤੋਂ ਕਰ ਸਕਣਗੇ ਜਾਂ ਇਸ ’ਤੇ ਕਿਸੇ ਹੋਰ ਖਾਤੇ ਨੂੰ ‘ਫਾਲੋ’ ਕਰ ਸਕਦੇ ਹਨ। 

ਸੋਮਵਾਰ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਮੰਚ ਦੀ ਵੈੱਬਸਾਈਟ ’ਤੇ ਕਿਹਾ ਗਿਆ ਹੈ ਕਿ ਨਵੇਂ ਖਾਤਿਆਂ ਨੂੰ ਪੋਸਟ ਕਰਨ, ਲਾਈਕ ਕਰਨ, ਬੁੱਕਮਾਰਕਿੰਗ ਕਰਨ ਅਤੇ ਜਵਾਬ ਦੇਣ ਤੋਂ ਪਹਿਲਾਂ ਮਾਮੂਲੀ ਸਾਲਾਨਾ ਫੀਸ ਦੇਣੀ ਹੋਵੇਗੀ। ਕੰਪਨੀ ਨੇ ਕਿਹਾ, ‘‘ਇਸ ਦਾ ਉਦੇਸ਼ ਅਣਚਾਹੇ ਈ-ਮੇਲ (ਸਪੈਮ) ਨੂੰ ਘਟਾਉਣਾ ਅਤੇ ਹਰ ਕਿਸੇ ਨੂੰ ਬਿਹਤਰ ਅਨੁਭਵ ਦੇਣਾ ਹੈ।’’

ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੈ ਕਿ ਨਵੇਂ ਨਿਯਮ ਚੋਣਵੇਂ ਸਥਾਨਾਂ ’ਤੇ ਲਾਗੂ ਹੋਣਗੇ ਜਾਂ ਵਿਸ਼ਵ ਭਰ ’ਚ। ਐਕਸ ਦੇ ਮਾਲਕ ਅਤੇ ਉਦਯੋਗਪਤੀ ਐਲਨ ਮਸਕ ਨੇ ਮੰਚ ’ਤੇ ਲਿਖਿਆ, ‘‘ਬਦਕਿਸਮਤੀ ਨਾਲ, ਨਵੇਂ ਪ੍ਰਯੋਗਕਰਤਾਵਾਂ ਨੂੰ ਕੁੱਝ ਵੀ ਲਿਖਣ ਲਈ ਮਾਮੂਲੀ ਫੀਸ ਦਾ ਭੁਗਤਾਨ ਕਰਨਾ ਪਏਗਾ, ਇਹ ਜਾਅਲੀ ਖਾਤਿਆਂ ਨੂੰ ਰੋਕਣ ਦਾ ਇਕੋ ਇਕ ਤਰੀਕਾ ਹੈ।’’

ਮੰਚ ਦੇ ਇਸ ਕਦਮ ਨੂੰ ਇੰਟਰਨੈੱਟ ਖਪਤਕਾਰਾਂ ਤੋਂ ਮਿਸ਼ਰਤ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ। ਕੁੱਝ ਨੇ ਇੰਟਰਨੈੱਟ ਅਤੇ ਏ.ਆਈ. ਦੀ ਦੁਰਵਰਤੋਂ ਨੂੰ ਘਟਾਉਣ ਦੇ ਕਦਮ ਨੂੰ ਮਨਜ਼ੂਰ ਕੀਤਾ ਹੈ, ਜਦਕਿ ਕੁੱਝ ਨੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦਸਿਆ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement