ਅਦਾਲਤ ਨੇ ਗੌਤਮ ਅਡਾਨੀ, ਰਾਜੇਸ਼ ਅਡਾਨੀ ਨੂੰ ਬਾਜ਼ਾਰ ਨਿਯਮਾਂ ਦੀ ਉਲੰਘਣਾ ਦੇ ਮਾਮਲੇ ’ਚ ਬਰੀ ਕੀਤਾ 
Published : Mar 17, 2025, 10:23 pm IST
Updated : Mar 17, 2025, 10:23 pm IST
SHARE ARTICLE
Gautam Adani
Gautam Adani

ਦੋਹਾਂ ਉਦਯੋਗਪਤੀਆਂ ਨੇ 2019 ’ਚ ਹਾਈ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਚ ਸੈਸ਼ਨ ਕੋਰਟ ਦੇ ਉਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ

ਮੁੰਬਈ : ਬੰਬਈ ਹਾਈ ਕੋਰਟ ਨੇ ਸੋਮਵਾਰ ਨੂੰ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਅਤੇ ਮੈਨੇਜਿੰਗ ਡਾਇਰੈਕਟਰ ਰਾਜੇਸ਼ ਅਡਾਨੀ ਨੂੰ ਲਗਭਗ 388 ਕਰੋੜ ਰੁਪਏ ਦੇ ਬਾਜ਼ਾਰ ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ’ਚ ਬਰੀ ਕਰ ਦਿਤਾ। ਗੰਭੀਰ ਧੋਖਾਧੜੀ ਜਾਂਚ ਦਫਤਰ (ਐਸ.ਐਫ.ਆਈ.ਓ.) ਨੇ 2012 ’ਚ ਅਡਾਨੀ ਐਂਟਰਪ੍ਰਾਈਜ਼ਜ਼ ਲਿਮਟਿਡ (ਏ.ਈ.ਐਲ.) ਅਤੇ ਇਸ ਦੇ ਪ੍ਰਮੋਟਰਾਂ ਗੌਤਮ ਅਡਾਨੀ ਅਤੇ ਰਾਜੇਸ਼ ਅਡਾਨੀ ਵਿਰੁਧ ਕੇਸ ਸ਼ੁਰੂ ਕੀਤਾ ਸੀ। ਜਾਂਚ ਸੰਸਥਾ ਨੇ ਉਨ੍ਹਾਂ ਵਿਰੁਧ ਅਪਰਾਧਕ ਸਾਜ਼ਸ਼ ਅਤੇ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਚਾਰਜਸ਼ੀਟ ਦਾਇਰ ਕੀਤੀ ਸੀ। 

ਦੋਹਾਂ ਉਦਯੋਗਪਤੀਆਂ ਨੇ 2019 ’ਚ ਹਾਈ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਚ ਸੈਸ਼ਨ ਕੋਰਟ ਦੇ ਉਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਜਿਸ ’ਚ ਉਨ੍ਹਾਂ ਨੂੰ ਕੇਸ ਤੋਂ ਬਰੀ ਕਰਨ ਤੋਂ ਇਨਕਾਰ ਕਰ ਦਿਤਾ ਗਿਆ ਸੀ। ਜਸਟਿਸ ਆਰ.ਐਨ. ਲੱਧਾ ਦੀ ਅਗਵਾਈ ਵਾਲੇ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਸੋਮਵਾਰ ਨੂੰ ਸੈਸ਼ਨ ਕੋਰਟ ਦੇ ਹੁਕਮ ਨੂੰ ਰੱਦ ਕਰ ਦਿਤਾ ਅਤੇ ਦੋਹਾਂ ਨੂੰ ਇਸ ਮਾਮਲੇ ’ਚ ਬਰੀ ਕਰ ਦਿਤਾ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਦਸੰਬਰ 2019 ’ਚ ਸੈਸ਼ਨ ਕੋਰਟ ਦੇ ਹੁਕਮ ’ਤੇ ਰੋਕ ਲਗਾ ਦਿਤੀ ਸੀ ਅਤੇ ਸਮੇਂ-ਸਮੇਂ ’ਤੇ ਇਸ ਨੂੰ ਵਧਾਇਆ ਗਿਆ ਸੀ।

Tags: gautam adani

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement