ਸੋਨੇ ਦੀ ਕੀਮਤ 'ਚ ਲਗਾਤਾਰ ਗਿਰਾਵਟ ਜ਼ਾਰੀ
Published : Mar 18, 2018, 3:51 pm IST
Updated : Mar 18, 2018, 3:51 pm IST
SHARE ARTICLE
gold
gold

ਸੋਨੇ ਦੀ ਕੀਮਤ 'ਚ ਲਗਾਤਾਰ ਗਿਰਾਵਟ ਜ਼ਾਰੀ

ਨਵੀਂ ਦਿੱਲੀ : ਗਹਿਣਾ ਕਾਰੋਬਾਰੀਆਂ ਦੀ ਕਮਜ਼ੋਰ ਮੰਗ ਦੌਰਾਨ ਵਿਦੇਸ਼ੀ ਬਾਜ਼ਾਰਾਂ 'ਚ ਕਮਜ਼ੋਰੀ ਦੇ ਰੁੱਖ ਕਾਰਨ ਬੀਤੇ ਹਫਤੇ ਵੀ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਗਿਰਾਵਟ ਜਾਰੀ ਰਹੀ। ਪੀਲੀ ਧਾਤੂ ਦੀ ਕੀਮਤ 160 ਰੁਪਏ ਦੇ ਅੱਗੇ ਅਤੇ ਗਿਰਾਵਟ ਦੇ ਨਾਲ 31,290 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਉਦਯੋਗਿਕ ਇਕਾਈਆਂ ਅਤੇ ਸਿੱਕਾ ਨਿਰਮਾਤਾਵਾਂ ਦਾ ਉਠਾਅ ਘੱਟ ਹੋਣ ਕਾਰਨ ਚਾਂਦੀ ਦੀ ਕੀਮਤ 'ਚ ਵੀ ਭਾਰੀ ਗਿਰਾਵਟ ਆਈ।

goldgold

ਬਾਜ਼ਾਰ ਸੂਤਰਾਂ ਨੇ ਕਿਹਾ ਕਿ ਵਿਦੇਸ਼ਾਂ 'ਚ ਡਾਲਰ ਦੇ ਮਜ਼ਬੂਤ ਹੋਣ ਅਤੇ ਅਮਰੀਕੀ ਫੈਡਰਲ ਰਿਜ਼ਰਵ ਦੀ ਅਗਲੇ ਹਫਤੇ ਹੋਣ ਵਾਲੀ ਮੀਟਿੰਗ 'ਚ ਇਸ ਸਾਲ ਪਹਿਲੀ ਵਾਰ ਬਾਜ਼ਾਰ ਦਰ 'ਚ ਵਾਧਾ ਕੀਤੇ ਜਾਣ ਦੀ ਉਮੀਦ ਨਾਲ ਵਿਦੇਸ਼ਾਂ 'ਚ ਡਾਲਰ ਮਜ਼ਬੂਤ ਹੋਇਆ ਅਤੇ ਸਰਾਫਾ ਮੰਗ ਪ੍ਰਭਾਵਿਤ ਹੋਣ ਨਾਲ ਸਥਾਨਕ ਕਾਰੋਬਾਰੀ ਧਾਰਨਾ ਪ੍ਰਭਾਵਿਤ ਹੋਈ। ਸੰਸਾਰਿਕ ਪੱਧਰ 'ਤੇ ਨਿਊਯਾਰਕ 'ਚ ਸੋਨਾ ਹਫਤਾਵਰ 'ਚ ਗਿਰਾਵਟ ਦਰਸਾਉਂਦਾ 1,313.60 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਕਮਜ਼ੋਰੀ ਦੇ ਨਾਲ 16.33 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ। ਇਸ ਤੋਂ ਇਲਾਵਾ ਘਰੇਲੂ ਹਾਜ਼ਿਰ ਬਾਜ਼ਾਰ 'ਚ ਸ਼ਾਦੀ-ਵਿਆਹ ਦਾ ਮੌਸਮ ਖਤਮ ਹੋਣ ਕਾਰਨ ਸਥਾਨਕ ਗਹਿਣਾ ਵਿਕਰੇਤਾਵਾਂ ਅਤੇ ਫੁਟਕਰ ਕਾਰੋਬਾਰੀਆਂ ਦੀ ਮੰਗ ਘਟਣ ਨਾਲ ਵੀ ਗਿਰਾਵਟ ਵਧ ਗਈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement