ਸਟਾਕ ਐਕਸਚੇਂਜ ਘੁਟਾਲੇ 'ਚ ED ਦੀ ਕਾਰਵਾਈ, ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਗ੍ਰਿਫ਼ਤਾਰ
Published : Jul 20, 2022, 7:30 am IST
Updated : Jul 20, 2022, 7:30 am IST
SHARE ARTICLE
ED arrests ex-Mumbai Police commissioner Sanjay Pandey
ED arrests ex-Mumbai Police commissioner Sanjay Pandey

ਸੰਜੇ ਪਾਂਡੇ 30 ਜੂਨ ਨੂੰ ਸੇਵਾਮੁਕਤ ਹੋ ਗਏ ਸਨ।

 

ਮੁੰਬਈ:  ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦੇ ਕਰਮਚਾਰੀਆਂ ਦੇ ਕਥਿਤ ਫੋਨ ਟੈਪਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿਚ ਈਡੀ ਨੇ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪਿਛਲੇ ਦੋ ਦਿਨਾਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਸੰਜੇ ਪਾਂਡੇ 30 ਜੂਨ ਨੂੰ ਸੇਵਾਮੁਕਤ ਹੋ ਗਏ ਸਨ।

ED arrests ex-Mumbai Police commissioner Sanjay PandeyED arrests ex-Mumbai Police commissioner Sanjay Pandey

ਮੁੰਬਈ ਪੁਲਿਸ ਕਮਿਸ਼ਨਰ ਵਜੋਂ ਆਪਣੇ ਚਾਰ ਮਹੀਨੇ ਦੇ ਕਾਰਜਕਾਲ ਤੋਂ ਪਹਿਲਾਂ ਉਹਨਾਂ ਨੇ ਮਹਾਰਾਸ਼ਟਰ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਵੀ ਕੰਮ ਕੀਤਾ। ਇਸ ਦੌਰਾਨ ਸੀਬੀਆਈ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁਖ ਦੇ ਖਿਲਾਫ 100 ਕਰੋੜ ਰੁਪਏ ਦੀ ਫਿਰੌਤੀ ਦੇ ਦੋਸ਼ਾਂ ਵਿਚ ਪਾਂਡੇ ਅਤੇ ਮੁੰਬਈ ਦੇ ਇਕ ਹੋਰ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਤੋਂ ਪੁੱਛਗਿੱਛ ਕੀਤੀ।

EDED

ਸੀਬੀਆਈ ਅਤੇ ਈਡੀ ਦੋਵਾਂ ਨੇ ਐਨਐਸਈ ਕਰਮਚਾਰੀਆਂ ਦੇ ਕਥਿਤ ਫੋਨ ਟੈਪਿੰਗ ਦੇ ਮਾਮਲੇ ਵਿਚ ਸੰਜੇ ਪਾਂਡੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਈਡੀ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ 'ਕੋ ਲੋਕੇਸ਼ਨ' ਘੁਟਾਲੇ ਦੇ ਮਾਮਲੇ 'ਚ ਵੀ ਉਹਨਾਂ ਤੋਂ ਪੁੱਛਗਿੱਛ ਕੀਤੀ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement