ਕਾਲੇ ਧਨ ਨੂੰ ਚਿੱਟਾ ਕਰਨ ਦਾ ਮਾਮਲਾ : ਈ.ਡੀ. ਨੇ ਵੀਵੋ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ
Published : Dec 23, 2023, 9:38 pm IST
Updated : Dec 23, 2023, 10:09 pm IST
SHARE ARTICLE
Representational image.
Representational image.

ਵੀਵੋ-ਇੰਡੀਆ ਦੇ ਅੰਤਰਿਮ ਸੀ.ਈ.ਓ. ਹਾਂਗ ਸ਼ੁਕੁਆਨ ਉਰਫ ਟੇਰੀ, ਸੀ.ਐਫ.ਓ. ਹਰਿੰਦਰ ਦਹੀਆ ਅਤੇ ਸਲਾਹਕਾਰ ਹੇਮੰਤ ਮੁੰਜਾਲ ਨੂੰ ਹਿਰਾਸਤ ਵਿਚ ਲਿਆ ਗਿਆ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਅਤੇ ਕੁਝ ਹੋਰਾਂ ਵਿਰੁਧ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੀ ਜਾਂਚ ਦੇ ਸਿਲਸਿਲੇ ’ਚ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ  ਕਿ ਤਿੰਨਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਹਿਰਾਸਤ ’ਚ ਲਿਆ ਗਿਆ ਹੈ।

ਅਧਿਕਾਰੀਆਂ ਨੇ ਦਸਿਆ ਕਿ ਵੀਵੋ-ਇੰਡੀਆ ਦੇ ਅੰਤਰਿਮ ਸੀ.ਈ.ਓ. ਹਾਂਗ ਸ਼ੁਕੁਆਨ ਉਰਫ ਟੇਰੀ, ਸੀ.ਐਫ.ਓ. ਹਰਿੰਦਰ ਦਹੀਆ ਅਤੇ ਸਲਾਹਕਾਰ ਹੇਮੰਤ ਮੁੰਜਾਲ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ।

ਸੰਘੀ ਏਜੰਸੀ ਨੇ ਇਸ ਤੋਂ ਪਹਿਲਾਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ’ਚ ਮੋਬਾਈਲ ਫੋਨ ਨਿਰਮਾਤਾ ਲਾਵਾ ਇੰਟਰਨੈਸ਼ਨਲ ਦੇ ਮੈਨੇਜਿੰਗ ਡਾਇਰੈਕਟਰ ਹਰੀ ਓਮ ਰਾਏ, ਚੀਨੀ ਨਾਗਰਿਕ ਗੁਆਂਗਵੇਨ ਉਰਫ ਐਂਡਰਿਊ ਕੁਆਂਗ, ਚਾਰਟਰਡ ਅਕਾਊਂਟੈਂਟ ਨਿਤਿਨ ਗਰਗ ਅਤੇ ਰਾਜਨ ਮਲਿਕ, ਜੋ ਸਾਰੇ ਇਸ ਸਮੇਂ ਨਿਆਂਇਕ ਹਿਰਾਸਤ ਵਿਚ ਹਨ। ਈ.ਡੀ. ਨੇ ਹਾਲ ਹੀ ’ਚ ਦਿੱਲੀ ਦੀ ਇਕ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ’ਚ ਉਨ੍ਹਾਂ ਵਿਰੁਧ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ’ਤੇ ਅਦਾਲਤ ਨੇ ਨੋਟਿਸ ਲਿਆ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement