ਗਹਿਣੇ ਖ਼ਰੀਦਣ ਵਾਲਿਆਂ ਲਈ ਚੰਗੀ ਖ਼ਬਰ, ਘਟੀਆਂ ਸੋਨੇ-ਚਾਂਦੀ ਦੀਆਂ ਕੀਮਤਾਂ 
Published : Apr 25, 2022, 4:50 pm IST
Updated : Apr 25, 2022, 4:50 pm IST
SHARE ARTICLE
Gold-Silver price
Gold-Silver price

ਸੋਨੇ 'ਚ 255 ਜਦਕਿ ਚਾਂਦੀ ਦੀ ਕੀਮਤ 'ਚ ਆਈ ਇਕ ਹਜ਼ਾਰ ਰੁਪਏ ਤੋਂ ਜ਼ਿਆਦਾ ਦੀ ਗਿਰਾਵਟ 

ਸੋਨੇ ਦੀ ਦਰਾਮਦ 33.34 ਫ਼ੀਸਦੀ ਵਧੀ
ਨਵੀਂ ਦਿੱਲੀ :
ਵਿਆਹਾਂ ਦੇ ਇਸ ਸੀਜ਼ਨ ਵਿੱਚ ਸੋਨੇ ਅਤੇ ਚਾਂਦੀ ਦੇ ਗਹਿਣੇ ਖ਼ਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ ਹੈ। ਅੱਜ ਜਿੱਥੇ ਸਰਾਫਾ ਬਾਜ਼ਾਰਾਂ ਵਿੱਚ ਸੋਨਾ ਸਸਤਾ ਹੋ ਗਿਆ ਹੈ, ਉੱਥੇ ਹੀ ਚਾਂਦੀ ਦੀ ਕੀਮਤ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਦੀ ਵੈੱਬਸਾਈਟ ਮੁਤਾਬਕ ਸਰਾਫਾ ਬਾਜ਼ਾਰ 'ਚ ਸੋਨਾ 255 ਰੁਪਏ ਦੀ ਗਿਰਾਵਟ ਨਾਲ 52,219 ਰੁਪਏ 'ਤੇ ਆ ਗਿਆ ਹੈ।

gold silver pricegold silver price

ਚਾਂਦੀ ਦੀ ਗੱਲ ਕਰੀਏ ਤਾਂ ਇਹ 1,193 ਰੁਪਏ ਸਸਤੀ ਹੋ ਕੇ 65,492 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ 24 ਕੈਰੇਟ ਸੋਨੇ ਦੀ ਕੀਮਤ ਪ੍ਰਤੀ 10 ਗ੍ਰਾਮ 52,219 ਹੈ ਜਦਕਿ 23 ਕੈਰੇਟ ਸੋਨੇ ਦੀ ਕੀਮਤ ਪ੍ਰਤੀ 10 ਗ੍ਰਾਮ 52,010 ਹੋ ਗਈ ਹੈ। ਇਸ ਤਰ੍ਹਾਂ ਹੀ 22 ਕੈਰੇਟ ਸੋਨੇ ਦੀ ਕੀਮਤ ਪ੍ਰਤੀ 10 ਗ੍ਰਾਮ 47,833 ਹੈ ਅਤੇ 18 ਕੈਰੇਟ ਸੋਨੇ ਦੀ ਕੀਮਤ ਪ੍ਰਤੀ 10 ਗ੍ਰਾਮ 39,164 ਦੱਸੀ ਜਾ ਰਹੀ ਹੈ।  

Gold and SilverGold and Silver

ਦੱਸ ਦੇਈਏ ਕਿ ਪਿਛਲੇ ਵਿੱਤੀ ਸਾਲ 2021-22 'ਚ ਦੇਸ਼ 'ਚ ਸੋਨੇ ਦੀ ਦਰਾਮਦ 33.34 ਫ਼ੀਸਦੀ ਵਧ ਕੇ 46.14 ਅਰਬ ਡਾਲਰ ਹੋ ਗਈ। ਵਿੱਤੀ ਸਾਲ 2020-21 'ਚ ਭਾਰਤ ਦੀ ਸੋਨੇ ਦੀ ਦਰਾਮਦ 34.62 ਅਰਬ ਡਾਲਰ ਰਹੀ। ਵਿੱਤੀ ਸਾਲ 2021-22 'ਚ ਰਤਨ ਅਤੇ ਗਹਿਣਿਆਂ ਦੀ ਬਰਾਮਦ ਲਗਭਗ 50 ਫ਼ੀਸਦੀ ਵਧ ਕੇ 39 ਅਰਬ ਡਾਲਰ ਹੋ ਗਈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement