ਜੀ.ਐਸ.ਟੀ. ਤੇ ਨੋਟਬੰਦੀ ਨਾਲ 18 ਲੱਖ ਹੋਰ ਲੋਕ ਆਏ ਇਨਕਮ ਟੈਕਸ ਦੇ ਦਾਇਰੇ 'ਚ
Published : Apr 28, 2018, 10:51 pm IST
Updated : Apr 28, 2018, 10:51 pm IST
SHARE ARTICLE
Gitesh Sharma
Gitesh Sharma

ਅਸਿੱਧੇ ਤੌਰ 'ਤੇ ਟੈਕਸ ਅਦਾ ਕਰਨ ਵਾਲਿਆਂ ਦੀ ਗਿਣਤੀ 'ਚ 50 ਫ਼ੀ ਦਸੀ ਵਾਧਾ

ਨਵੀਂ ਦਿੱਲੀ, 28 ਅਪ੍ਰੈਲ: ਭਾਰਤ ਨੇ ਸੰਯੁਕਤ ਰਾਸ਼ਟਰ (ਯੂ.ਐਨ.) ਨੂੰ ਜਾਣਕਾਰੀ ਦਿਤੀ ਹੈ ਕਿ ਵਸਤੂਆਂ ਅਤੇ ਸੇਵਾ ਟੈਕਸ (ਜੀ.ਐਸ.ਟੀ.) ਦੇ ਲਾਗੂ ਹੋਣ ਅਤੇ ਨੋਟਬੰਦੀ ਤੋਂ ਬਾਅਦ ਦੇਸ਼ ਦੇ 18 ਲੱਖ ਨਵੇਂ ਲੋਕ ਇਨਕਮ ਟੈਕਸ ਦੇ ਦਾਇਰੇ 'ਚ ਆਏ ਹਨ। ਵਿਦੇਸ਼ ਮੰਤਰਾਲੇ 'ਚ ਵਧੀਕ ਸਕੱਤਰ ਏ. ਗੀਤੇਸ਼ ਸ਼ਰਮਾ ਨੇ ਈ.ਸੀ.ਓ.ਐਸ.ਓ.ਸੀ. ਫ਼ੋਰਮ ਦੇ ਇਕ ਪ੍ਰੋਗਰਾਮ 'ਚ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਭਾਰਤ ਫਿਲਹਾਲ ਅਨੇਕਾਂ ਸੁਧਾਰਾਂ 'ਤੇ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨਕਦੀ ਦੀ ਬਜਾਏ ਡਿਜੀਟਲ ਲੈਣ-ਦੇਣ ਨੂੰ ਹੁੰਗਾਰਾ ਦੇ ਰਹੀ ਹੈ। ਇਸ ਦੇ ਨਾਲ ਹੀ ਜੀ.ਐਸ.ਟੀ. ਟੈਕਸ ਪ੍ਰਣਾਲੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਸਿੱਧੇ ਤੌਰ 'ਤੇ ਟੈਕਸ ਅਦਾ ਕਰਨ ਵਾਲਿਆਂ ਦੀ ਗਿਣਤੀ 'ਚ 50 ਫ਼ੀ ਸਦੀ ਵਾਧਾ ਹੋਇਆ ਹੈ।

GSTGST

ਸ਼ਰਮਾ ਨੇ ਕਿਹਾ ਕਿ ਵੱਡੇ ਮੁੱਲ ਵਾਲੇ ਨੋਟਾਂ ਦੇ ਬੰਦ ਹੋਣ ਅਤੇ ਜੀ.ਐਸ.ਟੀ. ਦੇ ਲਾਗੂ ਹੋਣ ਨਾਲ 18 ਲੱਖ ਹੋਰ ਲੋਕ ਟੈਕਸ ਦੇ ਦਾਇਰੇ 'ਚ ਆਏ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਪਾਰ ਦੇ ਮੂਲ ਸਿਧਾਂਤਾਂ ਸਬੰਧੀ ਅਪਣੇ ਰੁਖ਼ 'ਤੇ ਕਾਇਮ ਹੈ। 'ਇਕ ਦੇਸ਼ ਇਕ ਟੈਕਸ' ਦੀ ਤਰਜ਼ 'ਤੇ ਇਕ ਜੁਲਾਈ 2017 ਤੋਂ ਲਾਗੂ ਜੀ.ਐਸ.ਟੀ. ਨਾਲ ਸਰਕਾਰ ਨੇ 2017-18 ਦੌਰਾਨ 7.41 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ। ਵਿੱਤ ਮੰਤਰਾਲੇ ਨੇ ਅੱਜ ਇਸ ਦੀ ਜਾਣਕਾਰੀ ਦਿਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਅਤੇ ਸੂਬਿਆਂ ਦੇ ਕ੍ਰਮਵਾਰ ਉਤਪਾਦ ਟੈਕਸ ਅਤੇ ਵੈਟ ਸਮੇਤ ਬਹੁਤ ਸਾਰੇ ਟੈਕਸ ਜੀ.ਐਸ.ਟੀ. 'ਚ ਸਮਾ ਗਏ ਹਨ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement