ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਮਹਿੰਗਾਈ ਦੀ ਮਾਰ, ਜਾਣੋ ਤੁਹਾਡੇ ਸ਼ਹਿਰ ਦੀਆਂ ਕੀਮਤਾਂ
Published : May 29, 2021, 3:25 pm IST
Updated : May 29, 2021, 3:27 pm IST
SHARE ARTICLE
Petrol diesel rates
Petrol diesel rates

ਘਰੇਲੂ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਿਚ ਫਿਰ ਉਛਾਲ ਆਇਆ ਹੈ।

ਨਵੀਂ ਦਿੱਲੀ: ਘਰੇਲੂ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਿਚ ਫਿਰ ਉਛਾਲ ਆਇਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਜਾਰੀ ਕੀਤੇ ਗਏ ਰੇਟ ਅਨੁਸਾਰ ਪੈਟਰੋਲ ਦੀਆਂ ਕੀਮਤਾਂ ਵਿਚ 26 ਪੈਸੇ ਵਾਧਾ ਹਇਆ ਹੈ ਜਦਕਿ ਡੀਜ਼ਲ ਦੀਆਂ ਕੀਮਤਾਂ ਵਿਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

petrol pricePetrol price

ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਪੈਟਰੋਲ ਦੀ ਕੀਮਤ 105.15 ਰੁਪਏ ਅਤੇ ਡੀਜ਼ਲ ਦੀ ਕੀਮਤ 97.99 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਦੇ ਬਾਜ਼ਾਰ ਵਿਚ ਪੈਟਰੋਲ 93.94 ਰੁਪਏ ਜਦਕਿ ਡੀਜ਼ਲ 84.89 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ। ਉੱਥੇ ਹੀ ਮੁੰਬਈ ਵਿਚ ਪੈਟਰੋਲ ਦੀ ਕੀਮਤ 100.19 ਰੁਪਏ ਅਤੇ ਡੀਜ਼ਲ ਦੀ ਕੀਮਤ 92.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

TweetTweet

ਪੰਜਾਬ ਵਿਚ ਪੈਟਰੋਲ ਦੀਆਂ ਕੀਮਤਾਂ

ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਅਨੁਸਾਰ  ਜਲੰਧਰ ਵਿਚ ਪੈਟਰੋਲ ਦੀ ਕੀਮਤ 95.11 ਰੁਪਏ ਅਤੇ ਡੀਜ਼ਲ ਦੀ ਕੀਮਤ 86.89 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਟਿਆਲਾ ਸ਼ਹਿਰ ਵਿਚ ਪੈਟਰੋਲ ਦੀ ਕੀਮਤ 95. 58 ਰੁਪਏ, ਡੀਜ਼ਲ 87.31 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਚ ਪੈਟਰੋਲ ਦੀ ਕੀਮਤ 95.72 ਪੈਸੇ ਅਤੇ ਡੀਜ਼ਲ ਦੀ ਕੀਮਤ 87.44 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ।

Petrol, Diesel Prices Petrol-Diesel 

ਅੰਮ੍ਰਿਤਸਰ ਵਿਚ ਪੈਟਰੋਲ ਦੀ ਕੀਮਤ 95.79 ਰੁਪਏ ਅਤੇ ਡੀਜ਼ਲ ਦੀ ਕੀਮਤ 87.50 ਰੁਪਏ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 96.11 ਰੁਪਏ ਜਦਕਿ ਡੀਜ਼ਲ ਦੀ ਕੀਮਤ 87.80 ਰੁਪਏ ਪ੍ਰਤੀ ਲੀਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 90.36 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.55 ਰੁਪਏ ਪ੍ਰਤੀ ਲੀਟਰ ਦਰਜ ਕੀਤਾ ਗਿਆ। ਦੱਸ ਦਈਏ ਕਿ ਬੀਤੇ ਦਿਨ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ ਜਦਕਿ ਇਸ ਤੋਂ ਇਕ ਦਿਨ ਪਹਿਲਾਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਕੀਤਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement