Onion Price Hike: ਪਿਆਜ਼ ਦੀ ਵੱਧਦੀਆਂ ਕੀਮਤ ਨੇ ਵਿਗਾੜਿਆ ਆਮ ਆਦਮੀ ਦੀ ਰਸੋਈ ਦਾ ਬਜਟ, ਕੀਮਤਾਂ ਨੇ ਉਡਾਏ ਹੋਸ਼

By : GAGANDEEP

Published : Oct 30, 2023, 12:54 pm IST
Updated : Oct 30, 2023, 2:33 pm IST
SHARE ARTICLE
Onion Price Hike
Onion Price Hike

Onion Price Hike: ਦੀਵਾਲੀ ਤੋਂ ਪਹਿਲਾਂ 100 ਰੁਪਏ ਤੋਂ ਪਾਰ ਪਹੁੰਚਿਆ ਪਿਆਜ਼

Onion Price Hike: ਟਮਾਟਰ ਤੋਂ ਬਾਅਦ ਹੁਣ ਪਿਆਜ਼ ਵੀ ਲੋਕਾਂ ਨੂੰ ਰਵਾਉਣ ਲੱਗਾ ਹੈ। ਪਿਛਲੇ ਕੁਝ ਦਿਨਾਂ ਤੋਂ ਪਿਆਜ਼ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ। ਜਿਸ ਦਾ ਅਸਰ ਲੋਕਾਂ ਦੇ ਬਜਟ 'ਤੇ ਪੈਣਾ ਸ਼ੁਰੂ ਹੋ ਗਿਆ ਹੈ। ਪਿਆਜ਼ ਦੇ ਵਪਾਰੀ ਕੀਮਤਾਂ 'ਚ ਅਚਾਨਕ ਵਾਧੇ ਲਈ ਸਪਲਾਈ 'ਚ ਕਮੀ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।

ਇਹ ਵੀ ਪੜ੍ਹੋ: Chandigarh Burail Jail News: ਬੁੜੈਲ ਜੇਲ ਦੀਆਂ ਮਹਿਲਾ ਕੈਦੀਆਂ 'ਤੇ ਸੀਸੀਟੀਵੀ ਕੈਮਰਿਆਂ ਰਾਹੀਂ ਰੱਖੀ ਜਾਵੇਗੀ ਨਜ਼

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ 'ਚ ਪਿਆਜ਼ ਦੀ ਕੀਮਤ 'ਚ ਰਿਕਾਰਡ ਹੋਇਆ ਹੈ। ਦਿੱਲੀ ਐਨਸੀਆਰ ਵਿਚ ਇਕ ਹਫ਼ਤੇ ਵਿਚ ਪਿਆਜ਼ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਇਸ ਤੋਂ ਇਲਾਵਾ ਬੈਂਗਲੁਰੂ, ਪੰਜਾਬ, ਮੁੰਬਈ ਤੇ ਦੇਸ਼ ਦੇ ਹੋਰ ਸ਼ਹਿਰਾਂ 'ਚ ਪਿਆਜ਼ ਦੀ ਕੀਮਤ 100 ਰੁਪਏ ਦੇ ਕਰੀਬ ਪਹੁੰਚ ਗਈ ਹੈ।
ਰਿਪੋਰਟਾਂ ਮੁਤਾਬਕ ਪਿਆਜ਼ ਦੀ ਕੀਮਤ ਹੋਰ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Tipu Sultan Sword : ਟੀਪੂ ਸੁਲਤਾਨ ਦੀ ਤਲਵਾਰ ਦੀ ਲੰਡਨ 'ਚ ਹੋਈ ਨਿਲਾਮੀ, ਕੀਮਤ ਜਾਣ ਉੱਡ ਜਾਣਗੇ ਹੋਸ਼  

ਐਤਵਾਰ ਨੂੰ ਬੈਂਗਲੁਰੂ 'ਚ ਪਿਆਜ਼ ਦਾ ਥੋਕ ਰੇਟ 70 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ ਇੱਕ ਹਫਤਾ ਪਹਿਲਾਂ 50 ਰੁਪਏ ਸੀ। ਇਸ ਦੇ ਨਾਲ ਹੀ ਪ੍ਰਚੂਨ ਮੁੱਲ 39 ਰੁਪਏ ਤੋਂ ਵਧ ਕੇ 80 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ। TOI ਦੀ ਰਿਪੋਰਟ ਅਨੁਸਾਰ, ਪਿਆਜ਼ ਦੀਆਂ ਕੀਮਤਾਂ ਕੁਝ ਹੋਰ ਦਿਨਾਂ ਤੱਕ ਉੱਚ ਪੱਧਰ 'ਤੇ ਰਹਿਣਗੀਆਂ ਤੇ ਇਹ 100 ਰੁਪਏ ਨੂੰ ਪਾਰ ਕਰਕੇ 150 ਰੁਪਏ ਪ੍ਰਤੀ ਕਿਲੋ ਤੱਕ ਜਾ ਸਕਦੀਆਂ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement