'ਕਿਸਾਨ ਦਾ ਗੱਡਾ' (ਟਰੈਕਟਰ) ਹੁਣ ਵਪਾਰਕ ਵਾਹਨ ਨਹੀਂ, ਫ਼ੈਸਲਾ ਵਾਪਸ ਲਿਆ
Published : Dec 28, 2017, 11:42 pm IST
Updated : Dec 28, 2017, 6:12 pm IST
SHARE ARTICLE

ਚੰਡੀਗੜ੍ਹ, 28 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਟਰੈਕਟਰ ਦੇ ਗ਼ੈਰ-ਆਵਾਜਾਈ ਵਾਲੇ ਵਾਹਨ ਦਾ ਰੁਤਬਾ ਖ਼ਤਮ ਕਰਨ ਵਾਲਾ ਨੋਟੀਫ਼ੀਕੇਸ਼ਨ ਵਾਪਸ ਲੈ ਲਿਆ ਗਿਆ ਹੈ। ਹੁਣ ਭਾਰੀ ਜੀਐਸਟੀ ਲੱਗਣ ਕਾਰਨ ਟਰੈਕਟਰਾਂ ਦੀਆਂ ਕੀਮਤਾਂ ਨਹੀ ਵਧਣਗੀਆਂ। ਜੇ ਟਰੈਕਟਰਾਂ ਨੂੰ ਕਮਰਸ਼ੀਅਲ ਵਾਹਨਾਂ ਦੀ ਸ਼੍ਰੇਣੀ ਵਿਚ ਰਖਿਆ ਜਾਂਦਾ ਤਾਂ ਅਜਿਹਾ ਲਾਜ਼ਮੀ ਹੋਣਾ ਸੀ।ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਸ਼ਾਹਮਾਰਗ ਮੰਤਰੀ ਨਿਤਿਨ ਗਡਕਰੀ ਦਾ ਧਨਵਾਦ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨੇ ਕਿਸਾਨਾਂ ਨੂੰ ਵਾਧੂ ਰਜਿਸਟਰੇਸ਼ਨ ਫ਼ੀਸ ਦੇਣ ਤੋਂ ਇਲਾਵਾ ਪਰਮਿਟ ਹਾਸਲ ਕਰਨ ਅਤੇ ਹੋਰ ਕਈ ਕਿਸਮ ਦੀਆਂ ਸ਼ਰਤਾਂ ਤੋਂ ਬਚਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪੂਰੇ ਮੁਲਕ ਅੰਦਰ ਖ਼ਾਸਕਰ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਰਾਹਤ ਮਿਲੇਗੀ ਜਿਥੇ ਕਾਂਗਰਸ ਸਰਕਾਰ ਵਲੋਂ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਪੂਰਾ ਨਾ ਕਰਨ ਕਰ ਕੇ ਕਿਸਾਨ ਵੱਡੇ ਖੇਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। 


ਹਰਸਿਮਰਤ ਨੇ ਕਿਹਾ ਕਿ ਪਰਕਾਸ਼ ਸਿੰਘ ਬਾਦਲ ਹੀ ਸਨ ਜਿਨ੍ਹਾਂ ਨੇ ਟਰੈਕਟਰ ਨੂੰ 'ਕਿਸਾਨ ਦਾ ਗੱਡਾ' ਐਲਾਨਦਿਆਂ ਟੈਕਸਾਂ ਤੋਂ ਮੁਕਤ ਕਰ ਦਿਤਾ ਸੀ। ਟਰੈਕਟਰਾਂ ਨੂੰ ਕਮਰਸ਼ੀਅਲ ਵਾਹਨਾਂ ਵਿਚ ਸ਼ਾਮਲ ਕਰਨ ਦਾ ਪ੍ਰਸਤਾਵ ਪੇਸ਼ ਕਰਨ ਵਾਲੇ ਡਰਾਫ਼ਟ ਨੋਟੀਫ਼ੀਕੇਸ਼ਨ ਨੂੰ ਵਾਪਸ ਕਰਵਾਉਣ ਲਈ ਉਨ੍ਹਾਂ ਪਿਛਲੇ ਦੋ ਮਹੀਨੇ ਤੋਂ ਅੱਡੀ ਚੋਟੀ ਦਾ ਜ਼ੋਰ ਲਾ ਰਖਿਆ ਸੀ। ਗਡਕਰੀ ਨੇ ਅੱਜ ਕੇਂਦਰੀ ਮੰਤਰੀ ਨੂੰ ਇਹ ਜਾਣਕਾਰੀ ਦਿਤੀ ਸੀ ਕਿ ਟਰੈਕਟਰਾਂ ਨੂੰ ਕਮਰਸ਼ੀਅਲ ਵਾਹਨਾਂ ਦੀ ਸ਼੍ਰੇਣੀ ਵਿਚੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਮੋਟਰ ਵਹੀਕਲ ਐਕਟ ਵਿਚ ਅਜਿਹੀ ਤਬਦੀਲੀ ਦੇ ਪ੍ਰਸਤਾਵ ਵਾਲੇ ਨੋਟੀਫ਼ੀਕੇਸ਼ਨ ਨੂੰ ਵੀ ਵਾਪਸ ਲੈ ਲਿਆ ਗਿਆ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement