Vini Mahajan News: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਹੋਏ ਸੇਵਾਮੁਕਤ, 1987 ਬੈਚ ਦੇ ਹਨ ਆਈਏਐਸ ਅਧਿਕਾਰੀ
Published : Nov 1, 2024, 11:49 am IST
Updated : Nov 1, 2024, 11:49 am IST
SHARE ARTICLE
Punjab's first woman Chief Secretary Vini Mahajan has retired
Punjab's first woman Chief Secretary Vini Mahajan has retired

Vini Mahajan News: ਪਤੀ ਐਨਆਈਏ ਦੇ ਡੀਜੀ ਰਹਿ ਚੁੱਕੇ

Punjab's first woman Chief Secretary Vini Mahajan has retired : ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਕੇਂਦਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਵੀਰਵਾਰ ਨੂੰ ਸੇਵਾਮੁਕਤ ਹੋ ਗਏ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

ਉਨਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਕੱਲ੍ਹ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿੱਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ IAS ਤੋਂ ਸੇਵਾਮੁਕਤ ਹੋਈ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ।

ਵਿਨੀ ਮਹਾਜਨ 1987 ਬੈਚ ਦੀ ਆਈ.ਏ.ਐਸ ਅਧਿਕਾਰੀ
ਵਿਨੀ ਮਹਾਜਨ 1987 ਬੈਚ ਦੀ ਆਈਏਐਸ ਅਧਿਕਾਰੀ ਹੈ। ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ 2020 ਵਿੱਚ ਕਰਨ ਅਵਤਾਰ ਸਿੰਘ ਨੂੰ ਹਟਾ ਕੇ ਦਿੱਤੀ ਗਈ ਸੀ।
ਉਸ ਸਮੇਂ ਉਨ੍ਹਾਂ ਦੇ ਪਤੀ ਦਿਨਕਰ ਗੁਪਤਾ ਵੀ ਪੰਜਾਬ ਦੇ ਡੀਜੀਪੀ ਸਨ। ਉਹ 1987 ਬੈਚ ਦੇ ਆਈਪੀਐਸ ਵੀ ਹਨ। ਉਨ੍ਹਾਂ ਨੂੰ ਉਸ ਸਮੇਂ ਦੇਸ਼ ਦਾ ਸਭ ਤੋਂ ਤਾਕਤਵਰ ਜੋੜਾ ਕਿਹਾ ਜਾਂਦਾ ਸੀ।

ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀ ਹਟਾ ਦਿੱਤਾ ਗਿਆ ਅਤੇ ਇਸ ਅਹੁਦੇ ਦੀ ਜ਼ਿੰਮੇਵਾਰੀ 1990 ਬੈਚ ਦੇ ਆਈਏਐਸ ਅਨਿਰੁਧ ਤਿਵਾਰੀ ਨੂੰ ਦਿੱਤੀ ਗਈ। ਇਸ ਤੋਂ ਬਾਅਦ ਉਹ ਕੇਂਦਰ ਸਰਕਾਰ ਕੋਲ ਗਏ।

ਚਰਨਜੀਤ ਸਿੰਘ ਚੰਨੀ ਦੀ ਸਰਕਾਰ ਆਉਣ 'ਤੇ ਉਨ੍ਹਾਂ ਦੇ ਪਤੀ ਡੀਜੀਪੀ ਦੇ ਅਹੁਦੇ 'ਤੇ ਸਨ। ਪਰ ਉਹ ਪਹਿਲਾਂ ਹੀ ਛੁੱਟੀ 'ਤੇ ਚਲੇ ਗਏ ਸਨ। ਇਸ ਤੋਂ ਬਾਅਦ ਉਹ ਡੈਪੂਟੇਸ਼ਨ ’ਤੇ ਕੇਂਦਰ ਵਿੱਚ ਚਲੇ ਗਏ। ਉਹ ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਡਾਇਰੈਕਟਰ ਵੀ ਸਨ। ਇਸ ਦੌਰਾਨ ਉਸ ਨੇ ਕਈ ਗੰਭੀਰ ਮਾਮਲਿਆਂ ਦੀ ਜਾਂਚ ਕੀਤੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement