Chandigarh News : ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

By : BALJINDERK

Published : Feb 2, 2025, 5:21 pm IST
Updated : Feb 2, 2025, 5:21 pm IST
SHARE ARTICLE
ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ
ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ

Chandigarh News : ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ

Chandigarh News in Punjabi :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਸ. ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਕੈਂਪ ਲਗਾ ਕੇ ਮੌਕੇ ਉਤੇ ਕਲੀਅਰੈਂਸ ਸਰਟੀਫਿਕੇਟ ਦੇਣ ਦੀ ਸ਼ੁਰੂਆਤ ਕੀਤੀ ਹੈ। ਹੁਣ ਤੱਕ ਲਗਾਏ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਸੌਂਪੇ ਗਏ ਹਨ। ਹੁਣ ਤੀਜਾ ਕੈਂਪ ਲਗਾ ਕੇ ਹੋਰ ਸਰਟੀਫਿਕੇਟ ਦਿੱਤੇ ਜਾਣਗੇ ਜਿਸ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ।

ਸ. ਮੁੰਡੀਆ ਨੇ ਕਿਹਾ ਕਿ ਕੈਂਪ ਵਿੱਚ ਵੱਖ-ਵੱਖ ਵਿਕਾਸ ਅਥਾਰਟੀਆਂ ਨਾਲ ਸਬੰਧਤ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਦੇ ਸਰਟੀਫਿਕੇਟ ਸੌਂਪੇ ਜਾਂਦੇ ਜਨ।

(For more news apart from  A third special camp will soon be organized for giving clearance certificates related real estate: Mundia News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement