ਮੁਅੱਤਲ ਚੱਲ ਰਹੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ
Published : Jan 3, 2025, 9:04 am IST
Updated : Jan 3, 2025, 9:04 am IST
SHARE ARTICLE
Dismissal of suspended DSP Gursher Singh Sandhu issued
Dismissal of suspended DSP Gursher Singh Sandhu issued

ਇਹ ਹੁਕਮ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਾਰੀ ਕੀਤੇ ਹਨ

ਚੰਡੀਗੜ੍ਹ (ਨਵਿੰਦਰ ਸਿੰਘ ਬੜਿੰਗ) : ਸੀਆਈਏ ਸਟਾਫ਼ ਖਰੜ ਵਿਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਵਾਉਣ ਦੇ ਮਾਮਲੇ ’ਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਉੱਤੇ ਗਾਜ ਡਿੱਗੀ ਹੈ।  ਸੀਆਈਏ ਖਰੜ ਦੀ ਹਿਰਾਸਤ ਵਿਚ ਇਕ ਟੀਵੀ ਚੈਨਲ ਦੁਆਰਾ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਦੇ ਦੋਸ਼ ਹੇਠ ਮੁਅੱਤਲ ਚੱਲ ਰਹੇ ਪੀਪੀਐਸ ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੂੰ ਅੱਜ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕਰ ਦਿਤੇ ਹਨ।

ਗੁਰਸ਼ੇਰ ਸਿੰਘ ਸੰਧੂ ਉੱਤੇ ਦੁਰਵਿਵਹਾਰ, ਲਾਪਰਵਾਹੀ ਅਤੇ ਡਿਊਟੀ ’ਚ ਅਣਗਹਿਲੀ, ਅਨੁਸ਼ਾਸਨ ਅਤੇ ਆਚਰਣ ਦੀ ਘੋਰ ਉਲੰਘਣਾ ਕਰ ਕੇ ਪੰਜਾਬ ਪੁਲਿਸ ਦੇ ਅਕਸ਼ ਨੂੰ ਗੰਭੀਰ ਰੂਪ ਵਿਚ ਖ਼ਰਾਬ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਹੁਕਮ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੀ ਆਈ ਏ ਸਟਾਫ਼ ਖਰੜ ਵਿਚ ਹੋਈ ਇੰਟਰਵਿਊ ਦਾ ਮਾਮਲਾ ਕਾਫੀ ਭਖਿਆ ਸੀ। ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਮੁੱਦੇ ਨੂੰ ਖੂਬ ਉਭਾਰਿਆ ਸੀ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪਹੁੰਚਿਆ ਸੀ। 

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ਉੱਤੇ ਪੀਪੀਐਸ ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੂੰ ਮੁਅੱਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਰਾਜ ਭਵਨ ਤੋਂ ਜਾਰੀ ਹੋਏ ਆਦੇਸ਼ਾਂ ਅਨੁਸਾਰ ਮੁਅੱਤਲੀ ਅਧੀਨ ਚੱਲ ਰਹੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement