ਹੋਲੀ ਦੇ ਤਿਉਹਾਰ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਸਖ਼ਤ, 1150 ਮੁਲਾਜ਼ਮ ਰਹਿਣਗੇ ਤਾਇਨਾਤ
Published : Mar 3, 2026, 9:26 pm IST
Updated : Mar 3, 2026, 9:26 pm IST
SHARE ARTICLE
Chandigarh Police strict regarding Holi festival, 1150 personnel will be deployed
Chandigarh Police strict regarding Holi festival, 1150 personnel will be deployed

ਹੁਲੜਬਾਜ਼ਾਂ 'ਤੇ ਹੋਵੇਗੀ ਤਿੱਖੀ ਨਜ਼ਰ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਭਲਕੇ 4 ਮਾਰਚ ਨੂੰ ਮਨਾਏ ਜਾਣ ਵਾਲੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਪੁਲਿਸ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ, ਤਿਉਹਾਰ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸ਼ਹਿਰ ਵਿੱਚ ਲਗਭਗ 1150 ਪੁਲਿਸ ਮੁਲਾਜ਼ਮਾਂ ਦੀ ਫੌਜ ਤਾਇਨਾਤ ਕੀਤੀ ਜਾ ਰਹੀ ਹੈ।

ਸੁਰੱਖਿਆ ਦੇ ਘੇਰੇ ਵਿੱਚ ਹੋਵੇਗਾ ਸ਼ਹਿਰ

ਪੁਲਿਸ ਵਿਭਾਗ ਮੁਤਾਬਕ, ਹੋਲੀ ਵਾਲੇ ਦਿਨ ਸਵੇਰੇ 8:00 ਵਜੇ ਤੋਂ ਹੀ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਫੀਲਡ ਵਿੱਚ ਡਿਊਟੀ ਸੰਭਾਲ ਲੈਣਗੇ। ਸੁਰੱਖਿਆ ਪ੍ਰਬੰਧਾਂ ਵਿੱਚ:

8 ਗਜ਼ਟਿਡ ਅਫ਼ਸਰ (GOs)
33 ਐੱਸ.ਐੱਚ.ਓ./ਇੰਸਪੈਕਟਰ
14 ਪੁਲਿਸ ਚੌਕੀ ਇੰਚਾਰਜ
ਅਤੇ ਲਗਭਗ 1100 ਤੋਂ ਵੱਧ ਹੋਰ ਪੁਲਿਸ ਕਰਮਚਾਰੀ ਸ਼ਾਮਲ ਹੋਣਗੇ।

ਹੁਲੜਬਾਜ਼ਾਂ ਅਤੇ ਤੇਜ਼ ਰਫ਼ਤਾਰ ਵਾਹਨਾਂ 'ਤੇ ਸ਼ਿਕੰਜਾ

ਪੁਲਿਸ ਦਾ ਮੁੱਖ ਫੋਕਸ ਹੁਲੜਬਾਜ਼ੀ, ਤੇਜ਼ ਰਫ਼ਤਾਰ ਗੱਡੀਆਂ ਚਲਾਉਣ ਅਤੇ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ 'ਤੇ ਹੋਵੇਗਾ। ਸ਼ਹਿਰ ਦੇ ਅੰਦਰੂਨੀ ਹਿੱਸਿਆਂ, ਮਾਰਕੀਟਾਂ, ਮਾਲਜ਼ ਅਤੇ ਪਿੰਡਾਂ ਵਿੱਚ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਨਾ ਸਿਰਫ਼ ਚਲਾਨ ਕੱਟੇ ਜਾਣਗੇ, ਸਗੋਂ ਗੰਭੀਰ ਮਾਮਲਿਆਂ ਵਿੱਚ ਵਾਹਨ ਵੀ ਜ਼ਬਤ ਕੀਤੇ ਜਾ ਸਕਦੇ ਹਨ।

ਮਹਿਲਾਵਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ

ਗਰਲਜ਼ ਹੋਸਟਲਾਂ ਅਤੇ ਪੀ.ਜੀ. (PG) ਖੇਤਰਾਂ ਵਿੱਚ ਮਹਿਲਾ ਪੁਲਿਸ ਕਰਮਚਾਰੀਆਂ ਦੀ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਮਹਿਲਾਵਾਂ ਅਤੇ ਬੱਚਿਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਅਪਰਾਧ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਜਾਵੇਗੀ।ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤਿਉਹਾਰ ਨੂੰ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਕਾਨੂੰਨ ਦੀ ਪਾਲਣਾ ਕਰਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement