Chandigarh News : ਚੰਡੀਗੜ੍ਹ ਦੇ ਸੈਕਟਰ- 43 ਦੀ ਜ਼ਿਲ੍ਹਾ ਅਦਾਲਤ 'ਚ IRS ਅਫ਼ਸਰ ਦਾ ਕਤਲ , ਮੁਅੱਤਲ AIG ਨੇ IRS ਜਵਾਈ ਨੂੰ ਮਾਰੀ ਗੋਲੀ
Published : Aug 3, 2024, 2:55 pm IST
Updated : Aug 3, 2024, 4:01 pm IST
SHARE ARTICLE
Firing in District Court Chandigar
Firing in District Court Chandigar

ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ

Chandigarh News : ਚੰਡੀਗੜ੍ਹ ਦੇ 43 -ਸੈਕਟਰ ਸਥਿਤ ਜ਼ਿਲ੍ਹਾ ਅਦਾਲਤ ਵਿੱਚ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੇ ਸਾਬਕਾ AIG ਸਹੁਰੇ ਨੇ ਭਾਰਤੀ ਮਾਲੀਆ ਸੇਵਾ (IRS) ਦੇ ਅਧਿਕਾਰੀ ਯਾਨੀ ਆਪਣੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਪੁਲਸ ਨੇ ਆਰੋਪੀ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲੀਸ ਅਨੁਸਾਰ ਹਰਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਵਿੱਚ IRS ਅਧਿਕਾਰੀ ਸੀ। ਉਸ ਦੀ ਪਤਨੀ ਨਾਲ ਤਲਾਕ ਦਾ ਕੇਸ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਸ਼ਨੀਵਾਰ ਨੂੰ ਲੜਕਾ-ਲੜਕੀ ਪੱਖ ਸੁਣਵਾਈ ਲਈ ਅਦਾਲਤ ਪਹੁੰਚੇ ਸਨ। ਇੱਥੇ ਅਦਾਲਤ ਨੇ ਦੋਵਾਂ ਧਿਰਾਂ ਨੂੰ  ਮੀਡੀਏਸ਼ਨ ਸੈਂਟਰ (ਵਿਚੋਲਗੀ ਸੈਂਟਰ ) ਭੇਜ ਦਿੱਤਾ ਸੀ। ਇੱਥੇ ਦੋਵਾਂ ਧਿਰਾਂ ਦੀ ਕੌਂਸਲਿੰਗ ਚੱਲ ਰਹੀ ਸੀ।

ਇਸ ਦੌਰਾਨ ਲੜਕੀ ਦੇ ਪਿਤਾ ਪੰਜਾਬ ਪੁਲਿਸ ਦੇ ਸਾਬਕਾ AIG ਮਾਲਵਿੰਦਰ ਸਿੰਘ ਸਿੱਧੂ ਨੇ ਬਾਥਰੂਮ ਜਾਣ ਲਈ ਕਿਹਾ। ਉਹ ਆਪਣੇ ਜਵਾਈ ਹਰਪ੍ਰੀਤ ਨੂੰ ਰਸਤਾ ਪੁੱਛਣ ਦੇ ਬਹਾਨੇ ਮੀਡੀਏਸ਼ਨ ਸੈਂਟਰ ਯਾਨੀ ਵਿਚੋਲਗੀ ਸੈਂਟਰ ਤੋਂ ਬਾਹਰ ਲੈ ਗਿਆ। ਬਾਹਰ ਨਿਕਲਦੇ ਹੀ ਸਹੁਰੇ ਨੇ ਕਰੀਬ 5 ਰਾਊਂਡ ਫਾਇਰ ਕੀਤੇ। ਜਿਸ ਵਿੱਚ ਦੋ ਗੋਲੀਆਂ ਹਰਪ੍ਰੀਤ ਸਿੰਘ ਨੂੰ ਲੱਗੀਆਂ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਉਥੇ ਇਲਾਜ ਦੌਰਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement