Farmers Protest 2024: ਚੰਡੀਗੜ੍ਹ BJP ਪ੍ਰਧਾਨ ਦੀ ਕਿਸਾਨਾਂ ਬਾਰੇ ਵਿਵਾਦਤ ਟਿੱਪਣੀ, 'ਸਾਡੇ ਦੇਸ਼ ਦੇ ਕਿਸਾਨ ਕਿਸੇ ਚੀਜ਼ ਦੇ ਲਾਇਕ ਨਹੀਂ'
Published : Mar 4, 2024, 9:52 am IST
Updated : Mar 4, 2024, 9:52 am IST
SHARE ARTICLE
File Photo
File Photo

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ 24,420 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕੀਤੀ ਗਈ ਹੈ।

Farmers Protest 2024 News in Punjabi/ ਚੰਡੀਗੜ੍ਹ - ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਸਾਨਾਂ ਬਾਰੇ ਵਿਵਾਦਤ ਟਿੱਪਣੀ ਕੀਤੀ ਹੈ ਜਿਸ ਕਰ ਕੇ ਉਹਨਾਂ ਦੀ ਕਾਫ਼ੀ ਆਲੋਚਨਾ ਹੋ ਰਹੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਸਾਨਾਂ ਬਾਰੇ ਗਲਤ ਬਿਆਨ ਦਿੱਤਾ ਹੈ, ਉਹਨਾਂ ਨੇ ਪੋਸਟ ਪਾਉਂਦਿਆ ਕਿਹਾ,‘‘ਕਿਸਾਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਚੀਜ਼ ਦੇ ਲਾਇਕ ਨਹੀਂ ਹਨ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ 24,420 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕੀਤੀ ਗਈ ਹੈ।’’

ਭਾਜਪਾ ਪ੍ਰਧਾਨ ਦੇ ਇਸ ਪੋਸਟ ਦਾ ਵਿਰੋਧ ਹੁੰਦਿਆਂ ਹੀ ਉਨ੍ਹਾਂ ਨੇ ਕੁਝ ਸਮੇਂ ਬਾਅਦ ਪੋਸਟ ਡਿਲੀਟ ਕਰ ਦਿੱਤਾ ਹੈ। ਇਸ ਸਬੰਧੀ ਜਦੋਂ ਜਤਿੰਦਰ ਪਾਲ ਮਲਹੋਤਰਾ ਦਾ ਪੱਖ ਜਾਣਨ ਲਈ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਪੋਸਟ ਉਨ੍ਹਾਂ ਤੋਂ ਗਲਤੀ ਨਾਲ ਪੈ ਗਈ ਸੀ ਜਿਸ ਨੂੰ ਉਨ੍ਹਾਂ ਨੇ ਡਿਲੀਟ ਕਰ ਦਿੱਤਾ ਹੈ। 

ਉਹਨਾਂ ਦੀ ਪੋਸਟ ਤੋਂ ਬਾਅਦ ‘ਆਪ’ ਆਗੂ ਪ੍ਰੇਮ ਗਰਗ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਿਹਾ ਹੈ ਪਰ ਭਾਜਪਾ ਪ੍ਰਧਾਨ ਵੱਲੋਂ ਕਿਸਾਨ ਵਿਰੋਧੀ ਟਿੱਪਣੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪ੍ਰਧਾਨ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

(For more news apart from Chandigarh BJP Chief's Controversial Tweet on Farmers News IN Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement