3 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ, ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਸੀ ਫਲਾਈਟ
ਚੰਡੀਗੜ੍ਹ: ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ (Indigo) ਦੀ ਇੱਕ ਫਲਾਈਟ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਫਲਾਈਟ ਦੀ ਸੁਰੱਖਿਅਤ ਲੈਂਡਿੰਗ ਹੋਣ ਤੋਂ ਬਾਅਦ ਜਹਾਜ਼ ਦੇ ਅੰਦਰ ਇੱਕ ਬੈਗ ਵਿੱਚ ਰੱਖੇ ਪਾਵਰ ਬੈਂਕ ਵਿੱਚ ਅਚਾਨਕ ਧਮਾਕਾ ਹੋ ਗਿਆ। ਇਸ ਘਟਨਾ ਵਿੱਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਘਟਨਾ ਤੋਂ ਬਾਅਦ ਯਾਤਰੀਆਂ ਨੂੰ ਤੁਰੰਤ ਜਹਾਜ਼ ਵਿੱਚੋਂ ਹੇਠਾਂ ਉਤਾਰਿਆ ਗਿਆ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
